Breaking News
Home / ਪੰਜਾਬ / ਕਿਸਾਨੀ ਸੰਘਰਸ਼ ਦੌਰਾਨ ਚਾਰ ਹੋਰ ਕਿਸਾਨਾਂ ਦੀ ਗਈ ਜਾਨ

ਕਿਸਾਨੀ ਸੰਘਰਸ਼ ਦੌਰਾਨ ਚਾਰ ਹੋਰ ਕਿਸਾਨਾਂ ਦੀ ਗਈ ਜਾਨ

ਮ੍ਰਿਤਕ ਕਿਸਾਨ ਮਾਨਸਾ, ਤਰਨਤਾਰਨ ਅਤੇ ਬਰਨਾਲਾ ਜ਼ਿਲ੍ਹੇ ਨਾਲ ਸਬੰਧਤ
ਚੰਡੀਗੜ੍ਹ, ਬਿਊਰੋ ਨਿਊਜ਼
ਕੇਂਦਰ ਦੀ ਮੋਦੀ ਸਰਕਾਰ ਵਲੋਂ ਲਿਆਂਦੇ ਤਿੰਨ ਨਵੇਂ ਖੇਤੀ ਕਾਨੂੰਨਾਂ ਖਿਲਾਫ ਦਿੱਲੀ ਦੀਆਂ ਸਰਹੱਦਾਂ ਚੱਲ ਰਹੇ ਕਿਸਾਨੀ ਸੰਘਰਸ਼ ਨੂੰ 70 ਦਿਨ ਹੋ ਗਏ ਹਨ। ਕਿਸਾਨੀ ਸੰਘਰਸ਼ ਦੇ ਚੱਲਦਿਆਂ ਹੁਣ ਤੱਕ ਸੌ ਤੋਂ ਵੱਧ ਕਿਸਾਨਾਂ ਦੀ ਜਾਨ ਵੀ ਜਾ ਚੁੱਕੀ ਹੈ। ਇਸੇ ਦੌਰਾਨ ਅੱਜ ਵੀ ਚਾਰ ਹੋਰ ਕਿਸਾਨਾਂ ਦੀ ਜਾਨ ਚਲੇ ਗਈ। ਜਿਨ੍ਹਾਂ ਵਿਚ ਮਾਨਸਾ ਦੇ ਪਿੰਡ ਕੋਟਧਰਮੂ ਦਾ ਕਿਸਾਨ ਗੁਰਜੰਟ ਸਿੰਘ ਵੀ ਸ਼ਾਮਲ ਹੈ। ਗੁਰਜੰਟ ਸਿੰਘ ਦਿੱਲੀ ਸੰਘਰਸ਼ ਦੌਰਾਨ ਬਿਮਾਰ ਹੋਇਆ ਸੀ ਅਤੇ ਇਲਾਜ ਦੌਰਾਨ ਫਰੀਦਕੋਟ ਦੇ ਹਸਪਤਾਲ ਵਿਚ ਉਸਦੀ ਮੌਤ ਹੋ ਗਈ। ਇਸੇ ਤਰ੍ਹਾਂ ਤਰਨਤਾਰਨ ਦੇ ਪਿੰਡ ਡੱਲ ਦੇ ਕਿਸਾਨ ਜੋਗਿੰਦਰ ਸਿੰਘ ਦੀ ਵੀ ਕਿਸਾਨੀ ਸੰਘਰਸ਼ ਦੌਰਾਨ ਜਾਨ ਚਲੀ ਗਈ। ਇਸਦੇ ਚੱਲਦਿਆਂ ਤਰਨਤਰਨ ਦੇ ਹੀ ਪਿੰਡ ਸ਼ੁਕਰਚੱਕ ਦਾ ਕਿਸਾਨ ਸੁਰਜੀਤ ਸਿੰਘ ਵੀ ਕਿਸਾਨੀ ਸੰਘਰਸ਼ ਦੌਰਾਨ ਬਿਮਾਰ ਹੋ ਗਿਆ ਸੀ, ਉਸਦੀ ਵੀ ਇਲਾਜ ਦੌਰਾਨ ਅੰਮ੍ਰਿਤਸਰ ਦੇ ਹਸਪਤਾਲ ਵਿਚ ਮੌਤ ਹੋ ਗਈ ਹੈ। ਧਿਆਨ ਰਹੇ ਕਿ ਬਰਨਾਲਾ ਦੇ ਪਿੰਡ ਚੰਨਣਵਾਲ ਦੇ ਕਿਸਾਨ ਜਸਮੇਲ ਸਿੰਘ ਦੀ ਵੀ ਦਿੱਲੀ ਸੰਘਰਸ਼ ਦੌਰਾਨ ਮੌਤ ਹੋ ਗਈ।

Check Also

ਲੁਧਿਆਣਾ ਤੋਂ ‘ਆਪ’ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਨੂੰ ਸ਼ਰਾਬ ਨਾਲ ਤੋਲਿਆ

ਮਜੀਠੀਆ ਬੋਲੇ : ਲੋਕਾਂ ਨੇ ਪੀਤੀ ਤੁਪਕਾ ਤੁਪਕਾ ‘ਆਪ’ ਵਾਲਿਆਂ ਨੇ ਪੀਤੀ ਬਾਟੇ ਨਾਲ ਲੁਧਿਆਣਾ/ਬਿਊਰੋ …