Breaking News
Home / ਭਾਰਤ / ਦਿੱਲੀ ਪੁਲਿਸ ਨੇ ਦੀਪ ਸਿੱਧੂ ਸਣੇ ਅੱਠ ਵਿਅਕਤੀਆਂ ‘ਤੇ ਰੱਖਿਆ ਇਨਾਮ

ਦਿੱਲੀ ਪੁਲਿਸ ਨੇ ਦੀਪ ਸਿੱਧੂ ਸਣੇ ਅੱਠ ਵਿਅਕਤੀਆਂ ‘ਤੇ ਰੱਖਿਆ ਇਨਾਮ

ਦੀਪ ਸਿੱਧੂ ਦੇ ਬਿਹਾਰ ‘ਚ ਹੋਣ ਦੇ ਚਰਚੇ
ਨਵੀਂ ਦਿੱਲੀ, ਬਿਊਰੋ ਨਿਊਜ਼
ਲੰਘੀ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ ਅਤੇ ਲਾਲ ਕਿਲ੍ਹੇ ‘ਤੇ ਨਿਸ਼ਾਨ ਸਾਹਿਬ ਲਹਿਰਾਉਣ ਦੇ ਮਾਮਲੇ ‘ਚ ਦਿੱਲੀ ਪੁਲਿਸ ਨੇ ਦੀਪ ਸਿੱਧੂ ਸਣੇ ਅੱਠ ਵਿਅਕਤੀਆਂ ‘ਤੇ ਇਨਾਮ ਦਾ ਐਲਾਨ ਕੀਤਾ ਹੈ। ਦਿੱਲੀ ਪੁਲਿਸ ਨੇ ਦੀਪ ਸਿੱਧੂ, ਜੁਗਰਾਜ ਸਿੰਘ, ਗੁਰਜੋਤ ਸਿੰਘ ਅਤੇ ਗੁਰਜੰਟ ਸਿੰਘ ‘ਤੇ ਇਕ ਇਕ ਲੱਖ ਰੁਪਏ ਦਾ ਇਨਾਮ ਰੱਖਿਆ ਹੈ। ਉੱਥੇ ਹੀ ਜਜਬੀਰ ਸਿੰਘ, ਬੂਟਾ ਸਿੰਘ, ਸੁਖਦੇਵ ਸਿੰਘ ਅਤੇ ਇਕਬਾਲ ਸਿੰਘ ‘ਤੇ ਦਿੱਲੀ ਪੁਲਿਸ ਵਲੋਂ ਪੰਜਾਹ ਪੰਜਾਹ ਹਜ਼ਾਰ ਰੁਪਏ ਦੇ ਇਨਾਮ ਦਾ ਐਲਾਨ ਕੀਤਾ ਹੈ। ਮੀਡੀਆ ਦੀਆਂ ਖਬਰਾਂ ਮੁਤਾਬਕ ਦੀਪ ਸਿੱਧੂ ਦੇ ਬਿਹਾਰ ਵਿਚ ਲੁਕੇ ਹੋਣ ਦੀ ਜਾਣਕਾਰੀ ਮਿਲ ਰਹੀ ਹੈ। ਦਿੱਲੀ ਪੁਲਿਸ ਨੂੰ ਦੀਪ ਸਿੱਧੂ ਦੀ ਲੁਕੇਸ਼ਨ ਬਿਹਾਰ ਵਿਚ ਮਿਲੀ ਹੈ ਅਤੇ ਦਿੱਲੀ ਪੁਲਿਸ ਦੀ ਟੀਮ ਬਿਹਾਰ ਲਈ ਰਵਾਨਾ ਵੀ ਹੋ ਗਈ ਹੈ। ਧਿਆਨ ਰਹੇ ਕਿ ਦੀਪ ਸਿੱਧੂ ਨੇ ਇਕ ਵੀਡੀਓ ਜਾਰੀ ਕਰਕੇ ਆਪਣੀ ਸਫਾਈ ਵੀ ਪੇਸ਼ ਕੀਤੀ, ਜਿਸ ਵਿਚ ਉਸ ਨੇ ਭਾਵੁਕ ਹੋ ਕੇ ਬਿਹਾਰ ਦੇ ਪਰਵਾਸੀਆਂ ਨੂੰ ਪੰਜਾਬੀਆਂ ਦੀ ਤੁਲਨਾ ਵਿਚ ਬਿਹਤਰ ਦੱਸਿਆ ਸੀ।

Check Also

ਆਮ ਆਦਮੀ ਪਾਰਟੀ ਨੇ ‘ਕੇਜਰੀਵਾਲ ਨੂੰ ਅਸ਼ੀਰਵਾਦ’ ਮੁਹਿੰਮ ਦੀ ਕੀਤੀ ਸ਼ੁਰੂਆਤ

ਅਸ਼ੀਰਵਾਦ ਦੇਣ ਲਈ ਸੁਨੀਤਾ ਕੇਜਰੀਵਾਲ ਨੇ ਵਟਸਐਪ ਨੰਬਰ ਕੀਤਾ ਜਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ : ਆਮ …