ਗੁਲਾਮ ਨਬੀ ਅਜ਼ਾਦ ਨੇ ਰਾਜ ਸਭਾ ‘ਚ ਕਿਹਾ, ਕਿਸਾਨ ਦੇਸ਼ ਦੀ ਬਹੁਤ ਵੱਡੀ ਤਾਕਤ
ਨਵੀਂ ਦਿੱਲੀ, ਬਿਊਰੋ ਨਿਊਜ਼
ਗਣਤੰਤਰ ਦਿਵਸ ‘ਤੇ ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਦਿੱਲੀ ਦੇ ਲਾਲ ਕਿਲ੍ਹੇ ‘ਤੇ ਹੋਈ ਹਿੰਸਾ ਦੀ ਨਿੰਦਾ ਕਰਦਿਆਂ ਰਾਜ ਸਭਾ ਵਿੱਚ ਖੇਤੀ ਕਾਨੂੰਨਾਂ ‘ਤੇ ਬਹਿਸ ਦੌਰਾਨ ਸੀਨੀਅਰ ਕਾਂਗਰਸੀ ਆਗੂ ਗੁਲਾਮ ਨਬੀ ਆਜ਼ਾਦ ਨੇ ਕਿਹਾ ਕਿ ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਨਿਰਦੋਸ਼ ਕਿਸਾਨਾਂ ਨੂੰ ਨਿਸ਼ਾਨਾ ਨਹੀਂ ਬਣਾਉਣਾ ਚਾਹੀਦਾ। ਗੁਲਾਮ ਨਬੀ ਅਜ਼ਾਦ ਨੇ ਸਰਕਾਰ ਤੋਂ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਵੀ ਕੀਤੀ। ਉਨ੍ਹਾਂ ਕਿਸਾਨਾਂ ਨੂੰ ਦੇਸ਼ ਦੀ ਸਭ ਤੋਂ ਵੱਡੀ ਤਾਕਤ ਕਰਾਰ ਦਿੱਤਾ। ਉਨ੍ਹਾਂ ਸਾਲ 1900 ਦੇ ਦਹਾਕੇ ਵਿਚ ਪੰਜਾਬ ਵਿਚ ਕਿਸਾਨੀ ਲਹਿਰਾਂ ਦੌਰਾਨ ਪ੍ਰਸਿੱਧ ਗੀਤ ‘ਪਗੜੀ ਸੰਭਾਲ ਜੱਟਾ ਪਗੜੀ ਸੰਭਾਲ’ ਦੀਆਂ ਕੁੱਝ ਸੱਤਰਾਂ ਦਾ ਹਵਾਲਾ ਵੀ ਦਿੱਤਾ ਅਤੇ ਕਿਹਾ ਕਿ ਕਿਸਾਨੀ ਨੇ ਬ੍ਰਿਟਿਸ਼ ਸਰਕਾਰ ਨੂੰ ਵੀ ਆਪਣੇ ਕਾਨੂੰਨਾਂ ਨੂੰ ਵਾਪਸ ਲੈਣ ਲਈ ਮਜਬੂਰ ਕੀਤਾ ਸੀ।
Check Also
ਵਕਫ ਸੋਧ ਬਿੱਲ ਭਾਰਤੀ ਲੋਕ ਸਭਾ ’ਚ ਪੇਸ਼
ਅਖਿਲੇਸ਼ ਨੇ ਇਸ ਬਿੱਲ ਨੂੰ ਮੁਸਲਿਮ ਭਾਈਚਾਰੇ ਖਿਲਾਫ ਦੱਸੀ ਸਾਜਿਸ਼ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਦੇ …