3.9 C
Toronto
Friday, May 1, 2026
spot_img
Homeਪੰਜਾਬਦਿੱਲੀ ਪੁਲਿਸ ਨੇ ਗ੍ਰੇਟਾ ਥਨਬਰਗ ਖਿਲਾਫ ਦਰਜ ਕੀਤਾ ਕੇਸ

ਦਿੱਲੀ ਪੁਲਿਸ ਨੇ ਗ੍ਰੇਟਾ ਥਨਬਰਗ ਖਿਲਾਫ ਦਰਜ ਕੀਤਾ ਕੇਸ

ਸਵੀਡਨ ਦੀ ਵਾਤਾਵਰਨ ਪ੍ਰੇਮੀ ਨੇ ਟਵੀਟ ਕਰਕੇ ਕਿਸਾਨੀ ਸੰਘਰਸ਼ ਦੀ ਕੀਤੀ ਸੀ ਹਮਾਇਤ
ਚੰਡੀਗੜ੍ਹ, ਬਿਊਰੋ ਨਿਊਜ਼
ਕਿਸਾਨ ਅੰਦੋਲਨ ਨੂੰ ਲੈ ਕੇ ਕਈ ਅੰਤਰਰਾਸ਼ਟਰੀ ਹਸਤੀਆਂ ਵਲੋਂ ਸਮਰਥਨ ਦਿੱਤਾ ਗਿਆ। ਇਸ ਵਿਚਕਾਰ ਸਵੀਡਨ ਦੀ ਰਹਿਣ ਵਾਲੀ ਵਾਤਾਵਰਨ ਪ੍ਰੇਮੀ ਤੇ ਵਰਕਰ ਗ੍ਰੇਟਾ ਥਨਬਰਗ ਖਿਲਾਫ ਦਿੱਲੀ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ। ਦਿੱਲੀ ਪੁਲਿਸ ਨੇ ਉਨ੍ਹਾਂ ਖਿਲਾਫ ਭੜਕਾਉ ਟਵੀਟ ਕਰਨ ਨੂੰ ਲੈ ਕੇ ਮਾਮਲਾ ਦਰਜ ਕੀਤਾ ਹੈ। ਮੀਡੀਆ ਰਿਪੋਰਟਾਂ ਮੁਤਾਬਕ ਗ੍ਰੇਟਾ ਨੇ ਆਪਣੇ ਟਵੀਟ ਵਿੱਚ ਕਿਸਾਨ ਸੰਘਰਸ਼ ਨਾਲ ਇਕਮੁੱਠਤਾ ਪ੍ਰਗਟਾਈ ਸੀ, ਜਿਸ ਕਰਕੇ ਦਿੱਲੀ ਪੁਲਿਸ ਨੇ ਉਸ ਖਿਲਾਫ 153ਏ ਤੇ 120ਬੀ ਤਹਿਤ ਕੇਸ ਦਰਜ ਕੀਤਾ ਹੈ। ਗ੍ਰੇਟਾ ਨੇ ਕਿਹਾ ਕਿ ਸੀ ਕਿ ਅਸੀਂ ਭਾਰਤ ਦੇ ਕਿਸਾਨਾਂ ਦੇ ਸਮਰਥਨ ਵਿਚ ਖੜ੍ਹੇ ਹਾਂ। ਧਿਆਨ ਰਹੇ ਕਿ ਕਿਸਾਨਾਂ ਦੇ ਹੱਕ ਵਿਚ ਖੜ੍ਹਨ ਦੀ ਸ਼ੁਰੂਆਤ ਅੰਤਰਰਾਸ਼ਟਰੀ ਪੌਪ ਸਟਾਰ ਰਿਹਾਨਾ ਨੇ ਕੀਤੀ ਸੀ ਤੇ ਇਸ ਤੋਂ ਬਾਅਦ ਇਹ ਮਾਮਲਾ ਕੌਮਾਂਤਰੀ ਪੱਧਰ ‘ਤੇ ਛਾ ਗਿਆ ਸੀ।

RELATED ARTICLES
POPULAR POSTS