ਵਿਦੇਸ਼ਾਂ ਤੋਂ ਫਡਿੰਗ ਮਾਮਲੇ ‘ਚ ਇਕ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ
ਅੰਮ੍ਰਿਤਸਰ, ਬਿਊਰੋ ਨਿਊਜ਼
ਕੌਮੀ ਜਾਂਚ ਏਜੰਸੀ (ਐਨ ਆਈ ਏ) ਦੀ ਟੀਮ ਅੱਜ ਸਵੇਰੇ ਅੰਮ੍ਰਿਤਸਰ ਪਹੁੰਚੀ। ਦੱਸਿਆ ਜਾ ਰਿਹਾ ਹੈ ਕਿ ਕਿਸਾਨਾਂ ਨੂੰ ਵਿਦੇਸ਼ਾਂ ਤੋਂ ਹੋਈ ਫਡਿੰਗ ਦੇ ਮਾਮਲੇ ਵਿਚ ਐਨ ਆਈ ਏ ਦੀ ਟੀਮ ਅੰਮ੍ਰਿਤਸਰ ਪਹੁੰਚੀ ਹੈ। ਇਸੇ ਦੌਰਾਨ ਹਾਰਪਾ ਰੋਡ ਵਿਖੇ ਅਮਰਜੀਤ ਸਿੰਘ ਨਾਮ ਦੇ ਵਿਅਕਤੀ ਨੂੰ ਗ੍ਰਿਫ਼ਤਾਰ ਵੀ ਕੀਤਾ ਗਿਆ। ਇਹ ਵੀ ਜਾਣਕਾਰੀ ਮਿਲੀ ਹੈ ਕਿ ਜਾਂਚ ਏਜੰਸੀ ਦੀ ਟੀਮ ਨੇ ਅੰਮ੍ਰਿਤਸਰ ਦੇ ਲੋਹਾਰਕਾ ਰੋਡ ‘ਤੇ ਸਥਿਤ ਇਕ ਘਰ ਵਿਚ ਵੀ ਰੇਡ ਕੀਤੀ ਅਤੇ ਇਹ ਘਰ ਪਿਛਲੇ ਦੋ ਸਾਲਾਂ ਵਿਚ ਤਿੰਨ ਵਾਰ ਵਿਕ ਚੁੱਕਾ ਹੈ। ਇਸੇ ਦੌਰਾਨ ਪੁਲਿਸ ਅਧਿਕਾਰੀ ਨੇ ਦੱਸਿਆ ਆਈ ਪੀ ਐਸ ਪੱਧਰ ਦੇ ਅਧਿਕਾਰੀ ਇਸ ਰੇਡ ਵਿਚ ਸ਼ਾਮਲ ਸਨ। ਪੁਲਿਸ ਅਧਿਕਾਰੀਆਂ ਨੇ ਅੱਤਵਾਦੀ ਫੰਡਿੰਗ ਜਾਂ ਕਿਸਾਨ ਅੰਦੋਲਨ ਦੀ ਫੰਡਿੰਗ ਨਾਲ ਸਬੰਧਤ ਕੁਝ ਵੀ ਕਹਿਣ ਤੋਂ ਇਨਕਾਰ ਕਰ ਦਿੱਤਾ ਹੈ।
Check Also
ਡੱਲੇਵਾਲ ਦੀ ਗਿ੍ਰਫਤਾਰੀ ’ਚ ਭਗਵੰਤ ਮਾਨ ਸਰਕਾਰ ਦਾ ਹੱਥ : ਰਵਨੀਤ ਬਿੱਟੂ
ਕਿਸਾਨ ਆਗੂ ਡੱਲੇਵਾਲ ਦੀ ਗਿ੍ਰਫਤਾਰੀ ’ਤੇ ਮਘੀ ਸਿਆਸਤ ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨਾਂ ਦੀਆਂ ਮੰਗਾਂ ਨੂੰ ਲੈ …