ਟਰੈਕਟਰ ਪਰੇਡ ਦੌਰਾਨ ਜਾਨ ਗੁਆਉਣ ਵਾਲੇ ਨੌਜਵਾਨ ਕਿਸਾਨ ਨੂੰ ਸਿੰਘੂ ਬਾਰਡਰ ਦੀ ਸਟੇਜ ਤੋਂ ਵੀ ਸ਼ਰਧਾਂਜਲੀਆਂ
ਰਾਮਪੁਰ, ਬਿਊਰੋ ਨਿਊਜ਼
ਨਵੀਂ ਦਿੱਲੀ ਵਿਖੇ 26 ਜਨਵਰੀ ਨੂੰ ਟਰੈਕਟਰ ਪਰੇਡ ਦੌਰਾਨ ਜਾਨ ਗੁਆਉਣ ਵਾਲੇ ਉਤਰ ਪ੍ਰਦੇਸ਼ ਦੇ ਪਿੰਡ ਡਿਬਡਿਬਾ ਦੇ ਨੌਜਵਾਨ ਨਵਰੀਤ ਸਿੰਘ ਨਮਿਤ ਅੰਤਿਮ ਅਰਦਾਸ ਮੌਕੇ ਕਾਂਗਰਸ ਆਗੂ ਪ੍ਰਿਅੰਕਾ ਗਾਂਧੀ ਵਾਡਰਾ ਵੀ ਵਿਸ਼ੇਸ਼ ਤੌਰ ‘ਤੇ ਪੁੱਜੀ। ਪ੍ਰਿਅੰਕਾ ਨਵਰੀਤ ਦੇ ਪਰਿਵਾਰ ਨੂੰ ਮਿਲੀ ਅਤੇ ਦੁੱਖ ਸਾਂਝਾ ਕੀਤਾ। ਇਸ ਤੋਂ ਪਹਿਲਾਂ ਉਨ੍ਹਾਂ ਨੇ ਗੁਰਬਾਣੀ ਦੀ ਤੁਕ ਵਿਚ ਟਵੀਟ ਵੀ ਕੀਤਾ ਸੀ, ਜੋ ਹਿੰਦੀ ‘ਚ ਸੀ। ਉਹ ਟਵੀਟ ਇਹ ਸੀ, ਸੂਰਾ ਸੋ ਪਹਿਚਾਨੀਐ ਜੋ ਲਰੈ ਦੀਨ ਕੇ ਹੇਤ, ਪੁਰਜਾ ਪੁਰਜਾ ਕਟ ਮਰੇ ਕਬਹੂ ਨਾ ਛਾਡੇ ਖੇਤ। ਇਸੇ ਦੌਰਾਨ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਵੀ ਨਵਰੀਤ ਸਿੰਘ ਦੀ ਅੰਤਿਮ ਅਰਦਾਸ ਮੌਕੇ ਡਿਬਡਿਬਾ ਪਹੁੰਚੇ ਤੇ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਧਿਆਨ ਰਹੇ ਕਿ ਸਿੰਘੂ ਬਾਰਡਰ ਦੀ ਸਟੇਜ ਤੋਂ ਵੀ ਨਵਰੀਤ ਸਿੰਘ ਨੂੰ ਸ਼ਰਧਾਂਜਲੀਆਂ ਦਿੱਤੀਆਂ ਗਈਆਂ।
Check Also
ਜੰਮੂ-ਕਸ਼ਮੀਰ ਦੇ ਕਿਸ਼ਤਵਾੜ ’ਚ ਅੱਤਵਾਦੀਆਂ ਨਾਲ ਹੋਏ ਮੁਕਾਬਲੇ ਦੌਰਾਨ ਫੌਜ ਦਾ ਜੇਸੀਓ ਹੋਇਆ ਸ਼ਹੀਦ
ਭਾਰਤੀ ਫੌਜ ਨੇ ਮੁਕਾਬਲੇ ਦੌਰਾਨ ਦੋ ਅੱਤਵਾਦੀਆਂ ਨੂੰ ਕੀਤਾ ਢੇਰ ਜੰਮੂ/ਬਿਊਰੋ ਨਿਊਜ਼ : ਜੰਮੂ-ਕਸ਼ਮੀਰ ਦੇ …