ਕਿਸਾਨਾਂ ਨਾਲ ਨਹੀਂ ਹੋਣ ਦਿੱਤੀ ਮੁਲਾਕਾਤ
ਨਵੀਂ ਦਿੱਲੀ, ਬਿਊਰੋ ਨਿਊਜ਼
ਕੇਂਦਰ ਦੇ ਖੇਤੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨਾਲ ਮੁਲਾਕਾਤ ਕਰਨ ਜਾ ਰਹੇ ਦਸ ਵਿਰੋਧੀ ਦਲਾਂ ਦੇ 15 ਸੰਸਦ ਮੈਂਬਰਾਂ ਨੂੰ ਪੁਲਿਸ ਨੇ ਅੱਜ ਗਾਜ਼ੀਪੁਰ ਬਾਰਡਰ ‘ਤੇ ਰੋਕ ਦਿੱਤਾ। ਇਨ੍ਹਾਂ ਨੂੰ ਬੈਰੀਕੇਡ ਪਾਰ ਕਰਕੇ ਕਿਸਾਨਾਂ ਨਾਲ ਮੁਲਾਕਾਤ ਨਹੀਂ ਕਰਨ ਦਿੱਤੀ ਗਈ। ਰਾਜਨੀਤਕ ਪਾਰਟੀਆਂ ਦੇ ਸੰਸਦ ਮੈਂਬਰਾਂ ਦਾ ਵਫ਼ਦ ਸੰਘਰਸ਼ਸ਼ੀਲ ਕਿਸਾਨਾਂ ਨਾਲ ਏਕਤਾ ਪ੍ਰਗਟਾਉਣ ਲਈ ਅੱਜ ਗਾਜ਼ੀਪੁਰ ਬਾਰਡਰ ‘ਤੇ ਪੁੱਜਿਆ ਸੀ। ਵਫ਼ਦ ਵਿੱਚ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ, ਸੁਪ੍ਰਿਆ ਸੁਲੇ, ਕਨੀਮੋਝੀ ਕਰੁਣਾਨਿਧੀ ਤੋਂ ਇਲਾਵਾ ਹੋਰ ਨੇਤਾ ਸ਼ਾਮਲ ਸਨ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਸੰਸਦ ਮੈਂਬਰਾਂ ਨੇ ਕਿਸਾਨਾਂ ਨੂੰ ਰੋਕਣ ਅਤੇ ਉਨ੍ਹਾਂ ਦਾ ਪਾਣੀ ਤੇ ਬਿਜਲੀ ਕੱਟਣ, ਬੈਰੀਕੇਡ ਲਗਾਉਣ ‘ਤੇ ਸਰਕਾਰ ਖਿਲਾਫ ਸਖ਼ਤ ਨਾਰਾਜ਼ਗੀ ਜ਼ਾਹਰ ਕੀਤੀ। ਉਨ੍ਹਾਂ ਨੇ ਕਿਹਾ ਕਿ ਮੋਦੀ ਸਰਕਾਰ ਕਿਸਾਨਾਂ ਨਾਲ ਦੁਸ਼ਮਣ ਵਰਗਾ ਵਿਵਹਾਰ ਕਰ ਰਹੀ ਹੈ।
Check Also
ਲੋਕ ਸਭਾ ’ਚ ਗੌਤਮ ਅਡਾਨੀ ਦੇ ਮੁੱਦੇ ’ਤੇ ਹੋਇਆ ਭਾਰੀ ਹੰਗਾਮਾ
ਰਾਹੁਲ ਗਾਂਧੀ ਬੋਲੇ : ਅਡਾਨੀ ਨੂੰ ਹੋਣਾ ਚਾਹੀਦਾ ਹੈ ਜੇਲ੍ਹ ’ਚ, ਪਰ ਸਰਕਾਰ ਉਸਦਾ ਕਰ …