ਪੁਲਿਸ ਦਾ ਕਹਿਣਾ, ਕਿੱਲਾਂ ਦੀ ਸਿਰਫ ਥਾਂ ਹੀ ਬਦਲੀ
ਨਵੀਂ ਦਿੱਲੀ, ਬਿਊਰੋ ਨਿਊਜ਼
ਕਿਸਾਨਾਂ ਵਲੋਂ ਖੇਤੀ ਕਾਨੂੰਨਾਂ ਨੂੰ ਲੈ ਕੇ ਕੀਤਾ ਜਾ ਰਿਹਾ ਕੇਂਦਰ ਸਰਕਾਰ ਖਿਲਾਫ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਕੇਂਦਰ ਸਰਕਾਰ ਵਲੋਂ ਗਾਜ਼ੀਪੁਰ ਬਾਰਡਰ ‘ਤੇ ਕਿਸਾਨਾਂ ਨੂੰ ਅੱਗੇ ਵਧਣ ਤੋਂ ਰੋਕਣ ਲਈ ਕਿੱਲਾਂ ਲਗਾ ਕੇ ਬੈਰੀਕੇਡਿੰਗ ਕੀਤੀ ਗਈ ਸੀ, ਜਿਸ ਨੂੰ ਪੁਲਿਸ ਵਲੋਂ ਪੁੱਟਣਾ ਸ਼ੁਰੂ ਕਰ ਦਿੱਤਾ ਹੈ। ਇਸ ਤੋਂ ਬਾਅਦ ਦਿੱਲੀ ਪੁਲਿਸ ਨੇ ਕਿਹਾ ਕਿ ਇਨ੍ਹਾਂ ਕਿੱਲਾਂ ਕਾਰਨ ਆਮ ਲੋਕਾਂ ਨੂੰ ਪ੍ਰੇਸ਼ਾਨੀ ਨਾ ਹੋਵੇ ਇਸ ਲਈ ਇਹ ਕਿੱਲਾਂ ਦੀ ਥਾਂ ਬਦਲੀ ਗਈ ਹੈ। ਇਸ ਤੋਂ ਪਹਿਲਾਂ ਵੀਡੀਓ ਵੀ ਵਾਇਰਲ ਹੋਇਆ ਸੀ ਕਿ ਦਿੱਲੀ ਪੁਲਿਸ ਨੇ ਗਾਜ਼ੀਪੁਰ ਸੜਕ ‘ਤੇ ਗੱਡੀਆਂ ਕਿੱਲਾਂ ਪੁੱਟ ਦਿੱਤੀਆਂ ਹਨ ਤੇ ਇਸ ਵੀਡੀਓ ਬਾਰੇ ਕਿਹਾ ਜਾ ਰਿਹਾ ਸੀ ਕਿ ਪੁਲਿਸ ਨੇ ਦਬਾਅ ਹੇਠ ਇਹ ਕਦਮ ਪੁੱਟਿਆ। ਪੁਲਿਸ ਵੱਲੋਂ ਸਾਫ਼ ਕੀਤਾ ਗਿਆ ਕਿ ਲਗਾਈਆਂ ਗਈਆਂ ਕਿੱਲਾਂ ਦੀ ਸਿਰਫ਼ ਥਾਂ ਹੀ ਬਦਲੀ ਗਈ ਹੈ।
Check Also
ਭਾਰਤ ਨੇ ਆਸਟਰੇਲੀਆ ਨੂੰ ਟੈਸਟ ਮੈਚ ’ਚ ਵੱਡੇ ਫਰਕ ਨਾਲ ਹਰਾਇਆ
ਜਸਪ੍ਰੀਤ ਬੁਮਰਾਹ ਨੂੰ ਮਿਲਿਆ ਮੈਨ ਆਫ ਦਾ ਮੈਚ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਕ੍ਰਿਕਟ ਟੀਮ ਨੇ …