15.8 C
Toronto
Saturday, October 3, 2026
spot_img
Homeਪੰਜਾਬ6 ਫਰਵਰੀ ਦੇ ਭਾਰਤ ਬੰਦ ਲਈ ਪੰਜਾਬ ਵਿਚ ਤਿਆਰੀਆਂ

6 ਫਰਵਰੀ ਦੇ ਭਾਰਤ ਬੰਦ ਲਈ ਪੰਜਾਬ ਵਿਚ ਤਿਆਰੀਆਂ

6 ਫਰਵਰੀ ਦੇ ਭਾਰਤ ਬੰਦ ਲਈ ਪੰਜਾਬ ਵਿਚ ਤਿਆਰੀਆਂਕਿਸਾਨਾਂ ਨੇ ਮੋਦੀ ਸਰਕਾਰ ਦੇ ਪੁਤਲੇ ਫੂਕੇ
ਚੰਡੀਗੜ੍ਹ, ਬਿਊਰੋ ਨਿਊਜ਼
ਪੰਜਾਬ ਦੇ ਪਿੰਡਾਂ ਵਿੱਚ ਕਿਸਾਨਾਂ ਵੱਲੋਂ ਮੋਦੀ ਸਰਕਾਰ ਦੇ ਪੁਤਲੇ ਫੂਕ ਕੇ ਪ੍ਰਦਰਸ਼ਨ ਕਰਨ ਦਾ ਰੁਝਾਨ ਲਗਾਤਾਰ ਜਾਰੀ ਹੈ। ਨਵੇਂ ਖੇਤੀ ਕਾਨੂੰਨਾਂ ਖਿਲਾਫ ਕਿਸਾਨ ਜਥੇਬੰਦੀਆਂ ਵਲੋਂ 6 ਫਰਵਰੀ ਨੂੰ ਦਿੱਤੇ ਭਾਰਤ ਬੰਦ ਦੇ ਸੱਦੇ ਨੂੰ ਲੈ ਕੇ ਪੰਜਾਬ ਵਿਚ ਪੂਰੀਆਂ ਤਿਆਰੀਆਂ ਹੋ ਚੁੱਕੀਆਂ ਹਨ। ਧਿਆਨ ਰਹੇ ਕਿ 6 ਫਰਵਰੀ ਨੂੰ ਕਿਸਾਨਾਂ ਵਲੋਂ 3 ਘੰਟਿਆਂ ਲਈ ਭਾਰਤ ਬੰਦ ਦਾ ਸੱਦਾ ਦਿੱਤਾ ਹੋਇਆ ਹੈ। ਪਿਛਲੇ ਚਾਰ ਮਹੀਨਿਆਂ ਤੋਂ ਵੀ ਵੱਧ ਸਮੇਂ ਤੋਂ ਚੱਲ ਰਹੇ ਸੰਘਰਸ਼ੀ ਅਖਾੜਿਆਂ ਦੌਰਾਨ ਕਿਸਾਨਾਂ ਤੇ ਇਕੱਠਾਂ ਨੂੰ ਸੰਬੋਧਨ ਕਰਦਿਆਂ ਕਿਸਾਨ ਬੁਲਾਰਿਆਂ ਨੇ ਕਿਹਾ ਕਿ ਪੰਜਾਬ ਤੋਂ ਉੱਠੇ ਕਿਸਾਨੀ ਅੰਦੋਲਨ ਨਾਲ ਦੇਸ਼ ਦਾ ਕਿਸਾਨ ਜਾਗ ਪਿਆ ਹੈ। ਕਿਸਾਨ ਆਗੂਆਂ ਨੇ ਇਹ ਵੀ ਕਿਹਾ ਕਿ ਸੜਕਾਂ ‘ਤੇ ਗੱਡੀਆਂ ਕਿੱਲਾਂ ਕਿਸਾਨਾਂ ਦੇ ਹੌਸਲੇ ਨਹੀਂ ਢਾਹ ਸਕਦੀਆਂ ਹਨ। ਕਿਸਾਨ ਆਗੂ ਸੁਖਦੇਵ ਸਿੰਘ ਕੋਕਰੀ ਕਲਾਂ ਅਤੇ ਜਗਮੋਹਨ ਸਿੰਘ ਨੇ ਦੱਸਿਆ ਕਿ ਪੰਜਾਬ ਤੋਂ ਕਿਸਾਨਾਂ ਦੇ ਵੱਡੇ ਕਾਫ਼ਲਿਆਂ ਦਾ ਕੌਮੀ ਰਾਜਧਾਨੀ ਨੂੰ ਕੂਚ ਕਰਨਾ ਲਗਾਤਾਰ ਜਾਰੀ ਹੈ। ਉਨ੍ਹਾਂ ਕਿਹਾ ਕਿ 6 ਫਰਵਰੀ ਦੇ ਭਾਰਤ ਬੰਦ ਨੂੰ ਕਾਮਯਾਬ ਕਰਨ ਲਈ ਪਿੰਡਾਂ ਅਤੇ ਸ਼ਹਿਰਾਂ ਵਿੱਚ ਲੋਕਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ।

RELATED ARTICLES
POPULAR POSTS