ਬਰੈਂਪਟਨ/ਬਿਊਰੋ ਨਿਊਜ਼ : ਨੌਜਵਾਨ ਕਿਸੇ ਵੀ ਮੁਲਕ ਦਾ ਭਵਿੱਖ ਹੁੰਦੇ ਹਨ ਅਤੇ ਉਨ੍ਹਾਂ ਨੂੰ ਸਹੀ ਦਿਸ਼ਾ ਮਿਲਣ ‘ਤੇ ਉਹ ਆਪਣੀ ਸਮਰੱਥਾ ਤੋਂ ਕਿਤੇ ਵੱਧ ਸਫਲਤਾ ਹਾਸਲ ਕਰਨ ਦੇ ਕਾਬਲ ਬਣ ਜਾਂਦੇ ਹਨ। ਇਸ ਸਬੰਧ ‘ਚ ਬਰੈਂਪਟਨ ਸਾਊਥ ਦੇ ਨੌਜਵਾਨਾਂ ਦੇ ਬਿਹਤਰ ਭਵਿੱਖ ਲਈ ਪੜ੍ਹਾਈ ਦੇ ਨਾਲ ਨਾਲ ਉਨ੍ਹਾਂ ਦੀ ਸਿਹਤ, ਖੇਡਾਂ ਅਤੇ ਕਮਿਊਨਟੀ ‘ਚ ਸ਼ਮੂਲੀਅਤ ਵਧਾਉਣ ਨੂੰ ਲੈ ਕੇ ਐੱਮ.ਪੀ ਸੋਨੀਆ ਸਿੱਧੂ ਨੇ ਸਾਡੇ ਨਾਲ ਖਾਸ ਗੱਲਬਾਤ ਕਰਦਿਆਂ ਕਿਹਾ ਕਿ ਨੌਜਵਾਨਾਂ ਦੀ ਮਾਨਸਿਕ ਸਿਹਤ ਅਤੇ ਬਿਹਤਰੀ ਲਈ ਅਜਿਹੇ ਮੌਕੇ ਸਿਰਜਣਾ ਅਤਿ-ਜ਼ਰੂਰੀ ਹੈ। ਉਨ੍ਹਾਂ ਨੇ ਕਿਹਾ ਕਿ ਬਰੈਂਪਟਨ ਸਾਊਥ ਤੋਂ ਐੱਮ.ਪੀ ਹੋਣ ਦੇ ਨਾਤੇ ਉਨ੍ਹਾਂ ਦੀ ਹਮੇਸ਼ਾ ਇਹੀ ਕੋਸ਼ਿਸ਼ ਰਹੀ ਹੈ ਕਿ ਵੱਧ ਤੋਂ ਵੱਧ ਨੌਜਵਾਨਾਂ ਨੂੰ ਕਮਿਊਨਟੀ ‘ਚ ਵਿਚਰਨ ਦੇ ਮੌਕੇ ਪ੍ਰਦਾਨ ਕੀਤੇ ਜਾਣ ਤਾਂ ਕਿ ਉਨ੍ਹਾਂ ਨੂੰ ਭਵਿੱਖ ‘ਚ ਸਹੀ ਰਾਹ ‘ਤੇ ਚੱਲਣ ਲਈ ਲੋੜੀਂਦੀ ਹੱਲਾਸ਼ੇਰੀ ਅਤੇ ਮੌਕੇ ਮਿਲਦੇ ਰਹਿਣ। ਐੱਮ.ਪੀ ਸੋਨੀਆ ਸਿੱਧੂ ਨੇ ਭਰੋਸਾ ਦਵਾਇਆ ਕਿ ਉਹ ਇਸ ਮੁੱਦੇ ਪ੍ਰਤੀ ਹਰ ਉਹ ਬਣਦੀ ਕੋਸ਼ਿਸ਼ ਕਰ ਰਹੇ ਹਨ, ਜਿਸ ਨਾਲ ਕਿ ਨੌਜਵਾਨਾਂ ਦੇ ਬਿਹਤਰ ਭਵਿੱਖ ਦੀ ਸਿਰਜਣਾ ਕੀਤੀ ਜਾ ਸਕੇ।
Check Also
ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕੈਨੇਡਾ ਡੇਅ ਮੌਕੇ ਕੈਡੀਅਨ ਕਦਰਾਂ-ਕੀਮਤਾਂ ਦੀ ਕੀਤੀ ਪ੍ਰਸੰਸਾ
ਓਟਵਾ/ਬਿਊਰੋ ਨਿਊਜ਼ : ਕੈਨੇਡਾ ਡੇਅ ਮੌਕੇ ਆਪਣੇ ਸੰਬੋਧਨ ਦੌਰਾਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕੈਨੇਡੀਅਨ …