ਲੰਡਨ/ਬਿਊਰੋ ਨਿਊਜ਼
ਬਰਤਾਨੀਆ ਦੀ ਸੰਸਦ ਦੀ ਪਟੀਸ਼ਨਾਂ ਬਾਰੇ ਕਮੇਟੀ ਭਾਰਤ ਵਿਚ ਚੱਲ ਰਹੇ ਕਿਸਾਨ ਪ੍ਰਦਰਸ਼ਨਾਂ ਅਤੇ ਪ੍ਰੈਸ ਦੀ ਅਜ਼ਾਦੀ ਦੇ ਮੁੱਦੇ ‘ਤੇ ਹਾਊਸ ਆਫ਼ ਕਾਮਨਜ਼ ਵਿਚ ਬਹਿਸ ਕਰਵਾਉਣ ਬਾਰੇ ਵਿਚਾਰ ਕਰੇਗੀ। ਇਨ੍ਹਾਂ ਮੁੱਦਿਆਂ ਨਾਲ ਸਬੰਧਤ ਆਨਲਾਈਨ ਪਟੀਸਨ ‘ਤੇ 1,10,000 ਤੋਂ ਵੱਧ ਦਸਤਖ਼ਤ ਹੋਣ ਤੋਂ ਬਾਅਦ ਇਹ ਫੈਸਲਾ ਕੀਤਾ ਗਿਆ। ਇਸ ਪਟੀਸ਼ਨ ‘ਤੇ ਪੱਛਮੀ ਲੰਡਨ ਤੋਂ ਕੰਸਰਵੇਟਿਵ ਪਾਰਟੀ ਦੇ ਸੰਸਦ ਮੈਂਬਰ ਵਜੋਂ ਬੋਰਿਸ ਜੌਹਨਸਨ ਵੱਲੋਂ ਦਸਤਖ਼ਤ ਕੀਤੇ ਜਾਣ ਦੀ ਗੱਲ ਵੀ ਸਾਹਮਣੇ ਆਈ ਹੈ, ਪਰ ਪ੍ਰਧਾਨ ਮੰਤਰੀ ਦਫ਼ਤਰ ਨੇ ਇਸ ਤੋਂ ਇਨਕਾਰ ਕੀਤਾ ਹੈ। ਭਾਰਤ ਕਿਸਾਨਾਂ ਪ੍ਰਦਰਸ਼ਨਾਂ ਬਾਰੇ ਵਿਦੇਸ਼ੀ ਆਗੂਆਂ ਅਤੇ ਸੰਗਠਨਾਂ ਦੇ ਬਿਆਨਾਂ ਨੂੰ ਗ਼ਲਤ ਅਤੇ ਬੇਬੁਨਿਆਦ ਕਰਾਰ ਦਿੰਦਿਆਂ ਕਿਹਾ ਹੈ ਕਿ ਇਹ ਲੋਕੰਤਤਰਿਕ ਦੇਸ਼ ਦਾ ਅੰਦਰੂਨੀ ਮਾਮਲਾ ਹੈ।
Check Also
ਕੈਨੇਡਾ ‘ਚ ਭਾਰਤੀਆਂ ਸਾਹਮਣੇ ਵੱਡਾ ਸੰਕਟ
50 ਲੱਖ ਵਿਦੇਸ਼ੀਆਂ ਦੇ ਆਰਜ਼ੀ ਪਰਮਿਟਾਂ ਦੀ ਮਿਆਦ ਖਤਮ -ਛੱਡਣਾ ਪੈ ਸਕਦਾ ਹੈ ਕੈਨੇਡਾ ਓਟਾਵਾ/ਬਿਊਰੋ …