ਕੈਨੇਡਾ ਨੂੰ ਅਮਰੀਕਾ ਦਾ ਅਹਿਮ ਸਹਿਯੋਗੀ ਦੱਸਿਆ
ਵਾਸ਼ਿੰਗਟਨ/ਬਿਊਰੋ ਨਿਊਜ਼ : ਅਮਰੀਕਾ ਦੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਨੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨਾਲ ਫੋਨ ‘ਤੇ ਗੱਲਬਾਤ ਕੀਤੀ ਅਤੇ ਆਰਥਿਕ ਅਤੇ ਰਣਨੀਤਕ ਭਾਈਵਾਲ ਵਜੋਂ ਕੈਨੇਡਾ ਨੂੰ ਅਮਰੀਕਾ ਦਾ ਅਹਿਮ ਸਹਿਯੋਗੀ ਦੱਸਿਆ। ਉਪ ਰਾਸ਼ਟਰਪਤੀ ਬਣਨ ਮਗਰੋਂ ਹੈਰਿਸ ਦੀ ਦੂਜੇ ਦੇਸ਼ ਦੇ ਆਗੂ ਨੂੰ ਕੀਤੀ ਗਈ ਇਹ ਪਹਿਲੀ ਫੋਨ ਕਾਲ ਹੈ। ਵ੍ਹਾਈਟ ਹਾਊਸ ਨੇ ਗੱਲਬਾਤ ਦਾ ਵੇਰਵਾ ਦਿੰਦਿਆਂ ਦੱਸਿਆ, ”ਉਪ ਰਾਸ਼ਟਰਪਤੀ ਨੇ ਕੈਨੇਡਾ ਨੂੰ ਅਮਰੀਕਾ ਦਾ ਇੱਕ ਅਹਿਮ ਆਰਥਿਕ ਅਤੇ ਰਣਨੀਤਕ ਭਾਈਵਾਲ ਦੱਸਿਆ। ਉਨ੍ਹਾਂ ਨੇ ਕੋਵਿਡ-19 ਮਹਾਮਾਰੀ ਨਾਲ ਨਜਿੱਠਣ, ਵਾਤਾਵਰਣ ਤਬਦੀਲੀ ਦੇ ਹੱਲ ਅਤੇ ਦੋਵਾਂ ਦੇਸ਼ਾਂ ਵਿੱਚ ਰੁਜ਼ਗਾਰ ਪੈਦਾ ਕਰਨ ਲਈ ਆਰਥਿਕ ਭਾਈਵਾਲੀ ਵਧਾਉਣ ਸਮੇਤ ਕਈ ਮੁੱਦਿਆਂ ‘ਤੇ ਕੈਨੇਡਾ ਨਾਲ ਕੰਮ ਕਰਨ ਦੀ ਇੱਛਾ ਜ਼ਾਹਰ ਕੀਤੀ।” ਹੈਰਿਸ ਨੇ ਚੀਨ ਵੱਲੋਂ ਹਿਰਾਸਤ ਵਿੱਚ ਲਏ ਗਏ ਕੈਨੇਡਾ ਦੇ ਦੋ ਨਾਗਰਿਕਾਂ ਦੇ ਮੁੱਦੇ ‘ਤੇ ਵੀ ਕੈਨੇਡਾ ਨਾਲ ਇਕਜੁਟਤਾ ਪ੍ਰਗਟਾਈ ਅਤੇ ਸਪਸ਼ਟ ਕੀਤਾ ਕਿ ਅਮਰੀਕਾ ਉਨ੍ਹਾਂ ਦੀ ਰਿਹਾਈ ਲਈ ਹਰ ਸੰਭਵ ਯਤਨ ਕਰੇਗਾ।
Check Also
ਕੈਨੇਡਾ ਨੂੰ ਵੀ ਪਸੰਦ ਆਇਆ ਅਮਰੀਕਾ ਦਾ ‘ਗੋਲਡਨ ਡੋਮ’
ਪੀਐਮ ਮਾਰਕ ਕਾਰਨੀ ਮਿਜ਼ਾਈਲ ਰੱਖਿਆ ਪ੍ਰਣਾਲੀ ‘ਚ ਕਰਨਗੇ ਸ਼ਾਮਲ ਟੋਰਾਂਟੋ/ਬਿਊਰੋ ਨਿਊਜ਼ : ਕੈਨੇਡੀਅਨ ਪ੍ਰਧਾਨ ਮੰਤਰੀ …