ਨਵੀਂ ਦਿੱਲੀ : ਲੰਘੀ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਕਿਸਾਨਾਂ ਦੀ ਟਰੈਕਟਰ ਪਰੇਡ ਦੇ ਘਟਨਾਕ੍ਰਮ ਨੂੰ ਆਧਾਰ ਬਣਾ ਕੇ ਦਿੱਲੀ ਪੁਲਿਸ ਨੇ ਦੀਪ ਸਿੱਧੂ ਸਣੇ ਅੱਠ ਵਿਅਕਤੀਆਂ ‘ਤੇ ਇਨਾਮ ਦਾ ਐਲਾਨ ਕੀਤਾ ਹੈ। ਦਿੱਲੀ ਪੁਲਿਸ ਨੇ ਦੀਪ ਸਿੱਧੂ, ਜੁਗਰਾਜ ਸਿੰਘ, ਗੁਰਜੋਤ ਸਿੰਘ ਅਤੇ ਗੁਰਜੰਟ ਸਿੰਘ ‘ਤੇ ਇਕ ਇਕ ਲੱਖ ਰੁਪਏ ਦਾ ਇਨਾਮ ਰੱਖਿਆ ਹੈ। ਉੱਥੇ ਹੀ ਜਜਬੀਰ ਸਿੰਘ, ਬੂਟਾ ਸਿੰਘ, ਸੁਖਦੇਵ ਸਿੰਘ ਤੇ ਇਕਬਾਲ ਸਿੰਘ ‘ਤੇ ਦਿੱਲੀ ਪੁਲਿਸ ਵਲੋਂ ਪੰਜਾਹ ਪੰਜਾਹ ਹਜ਼ਾਰ ਰੁਪਏ ਦੇ ਇਨਾਮ ਦਾ ਐਲਾਨ ਕੀਤਾ ਹੈ। ਜ਼ਿਕਰਯੋਗ ਹੈ ਕਿ ਦੀਪ ਸਿੱਧੂ ਨੇ ਲਾਈਵ ਹੋ ਕੇ ਆਖਿਆ ਸੀ ਕਿ ਮੈਂ ਸਿੰਘੂ ਬਾਰਡਰ ‘ਤੇ ਚੱਲ ਅੰਦੋਲਨ ਤੋਂ ਅੱਧਾ ਕੁ ਕਿਲੋਮੀਟਰ ਹਰਿਆਣਾ ਵਾਲੇ ਪਾਸੇ ਮੌਜੂਦ ਹਾਂ ਜਦੋਂਕਿ ਭਾਰਤੀ ਮੀਡੀਆ ਦੀਆਂ ਖ਼ਬਰਾਂ ਦਾਅਵਾ ਕਰ ਰਹੀਆਂ ਹਨ ਕਿ ਦੀਪ ਸਿੱਧੂ ਦੀ ਲੋਕੇਸ਼ਨ ਬਿਹਾਰ ਦੀ ਆ ਰਹੀ ਹੈ ਤੇ ਦਿੱਲੀ ਪੁਲਿਸ ਦੀਆਂ ਟੀਮਾਂ ਬਿਹਾਰ ‘ਚ ਉਸ ਦੀ ਭਾਲ ਕਰ ਰਹੀਆਂ ਹਨ
Check Also
ਟਰੰਪ ਨੇ ਭਾਰਤ ‘ਤੇ ਲਾਇਆ 27 ਫੀਸਦ ਜਵਾਬੀ ਟੈਕਸ
ਡੋਨਾਲਡ ਟਰੰਪ ਨੇ 2 ਅਪ੍ਰੈਲ 2025 ਦੇ ਦਿਨ ਨੂੰ ਮੁਕਤੀ ਦਿਵਸ ਦੱਸਿਆ ਵਾਸ਼ਿੰਗਟਨ/ਬਿਊਰੋ ਨਿਊਜ਼ : …