ਹਵਾਈ ਫੌਜ ਮੁਖੀ ਬੋਲੇ, ਹਰ ਮੁਸ਼ਕਲ ਨਾਲ ਨਿਪਟਣ ਲਈ ਹਾਂ ਤਿਆਰ
ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤੀ ਹਵਾਈ ਫੌਜ ਦੇ ਮੁਖੀ ਆਰ ਕੇ ਐਸ ਭਦੌਰੀਆ ਨੇ ਬੈਂਗਲੁਰੂ ਵਿਚ ਕਿਹਾ ਕਿ ਰਾਫੇਲ ਜਹਾਜ਼ਾਂ ਦੇ ਆਉਣ ਨਾਲ ਚੀਨ ਦੇ ਖੇਮੇ ਵਿਚ ਚਿੰਤਾ ਦਾ ਮਾਹੌਲ ਬਣ ਗਿਆ ਹੈ।ਹਵਾਈ ਫੌਜ ਦੇ ਮੁਖੀ ਨੇ ਕਿਹਾ ਕਿ ਚੀਨ ਨੇ ਪੂਰਬੀ ਲੱਦਾਖ ਦੇ ਨੇੜਲੇ ਖੇਤਰਾਂ ਵਿਚ ਆਪਣਾ ਜੇ 20 ਜਹਾਜ਼ ਤੈਨਾਤ ਕੀਤਾ ਸੀ, ਪਰ ਜਦੋਂ ਅਸੀਂ ਇਸ ਖੇਤਰ ਵਿਚ ਰਾਫੇਲ ਤੈਨਾਤ ਕੀਤਾ ਤਾਂ ਉਹ ਪਿੱਛੇ ਹਟ ਗਏ। ਭਦੌਰੀਆ ਹੋਰਾਂ ਨੇ ਕਿਹਾ ਕਿ ਭਾਰਤ ਅਤੇ ਚੀਨ ਵਿਚਕਾਰ ਗੱਲਬਾਤ ਚੱਲ ਰਹੀ ਹੈ ਅਤੇ ਸਾਡੇ ਵਲੋਂ ਵੀ ਗੱਲਬਾਤ ‘ਤੇ ਪੂਰਾ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਹੱਦ ਤੋਂ ਪਿੱਛੇ ਹਟਣ ਦੀ ਪ੍ਰਕਿਰਿਆ ਸ਼ੁਰੂ ਹੁੰਦੀ ਹੈ ਤਾਂ ਚੰਗਾ ਹੋਵੇਗਾ, ਪਰ ਜੇਕਰ ਕੋਈ ਮੁਸ਼ਕਲ ਸਥਿਤੀ ਪੈਦਾ ਹੁੰਦੀ ਹੈ ਤਾਂ ਉਸਦਾ ਵੀ ਅਸੀਂ ਸਾਹਮਣਾ ਕਰਨ ਲਈ ਤਿਆਰ ਹਾਂ।
Check Also
ਡੈਨਮਾਰਕ ਦੀ ਵਿਕਟੋਰੀਆ ਬਣੀ ਮਿਸ ਯੂਨੀਵਰਸ
ਭਾਰਤ ਦੀ ਰੀਆ ਸਿੰਘਾ ਸਿਖਰਲੀਆਂ 30 ਸੁੰਦਰੀਆਂ ਵਿੱਚ ਸ਼ਾਮਲ ਨਵੀਂ ਦਿੱਲੀ/ਬਿਊਰੋ ਨਿਊਜ਼ : ਡੈਨਮਾਰਕ ਦੀ …