ਚੇਨਈ/ਬਿਊਰੋ ਨਿਊਜ਼ :ਭਾਰਤੀ ਕ੍ਰਿਕਟ ਟੀਮ ਦੇ ਕਪਤਾਨ ਵਿਰਾਟ ਕੋਹਲੀ ਨੇ ਅੱਜ ਕਿਹਾ ਕਿ ਨਵੇਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਚੱਲ ਰਹੇ ਕਿਸਾਨਾਂ ਦੇ ਅੰਦੋਲਨ ਬਾਰੇ ਟੀਮ ਦੀ ਮੀਟਿੰਗ ਵਿੱਚ ਚਰਚਾ ਹੋਈ ਹੈ, ਜਿਥੇ ਸਾਰਿਆਂ ਨੇ ਆਪਣੇ ਵਿਚਾਰ ਪ੍ਰਗਟ ਕੀਤੇ ਹਨ। ਇਸੇ ਦੌਰਾਨ ਅਮਰੀਕੀ ਫੁੱਟਬਾਲ ਲੀਗ ਸਟਾਰ ਜੁਜੂ ਸਮਿਥ ਸ਼ੂਸਟਰ ਨੇ ਨਵੇਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਭਾਰਤ ਵਿਚ ਵਿਰੋਧ ਕਰ ਰਹੇ ਕਿਸਾਨਾਂ ਲਈ ਡਾਕਟਰੀ ਸਹਾਇਤਾ ਵਾਸਤੇ 10 ਹਜ਼ਾਰ ਡਾਲਰ ਦਾਨ ਕੀਤੇ ਹਨ। ਉਸ ਨੇ ਕਿਹਾ ਕਿ ਮੈਨੂੰ ਉਮੀਦ ਹੈ ਕਿ ਅਸੀਂ ਕਿਸੇ ਵੀ ਵਾਧੂ ਜਿੰਦਗੀ ਨੂੰ ਗੁਆਚਣ ਤੋਂ ਰੋਕ ਸਕਦੇ ਹਾਂ।
Check Also
ਅਗਲੇ 5 ਸਾਲਾਂ ਵਿਚ ਗਰਮੀ ਹੋਰ ਵੀ ਭਿਆਨਕ ਹੋ ਜਾਵੇਗੀ
ਮੌਸਮ ਸਬੰਧੀ ਏਜੰਸੀਆਂ ਨੇ ਕੀਤੀ ਭਵਿੱਖਬਾਣੀ ਵਾਸ਼ਿੰਗਟਨ/ਬਿਊਰੋ ਨਿਊਜ਼ ਦੁਨੀਆ ਦੀਆਂ ਦੋ ਪ੍ਰਮੁੱਖ ਮੌਸਮ ਏਜੰਸੀਆਂ ਨੇ …