ਕੇਜਰੀਵਾਲ ਵੱਲੋਂ ਜੇਲ੍ਹਾਂ ਵਿੱਚ ਬੰਦ 115 ਵਿਅਕਤੀਆਂ ਦੀ ਸੂਚੀ ਜਾਰੀ
ਨਵੀਂ ਦਿੱਲੀ : ਆਮ ਆਦਮੀ ਪਾਰਟੀ ਦੀ ਸਰਕਾਰ ਅੰਦੋਲਨ ਦੌਰਾਨ ਲਾਪਤਾ ਹੋਏ ਵਿਅਕਤੀਆਂ ਦਾ ਪਤਾ ਲਗਾਉਣ ਲਈ ਕਿਸਾਨਾਂ ਦੇ ਨਾਲ ਖੜ੍ਹੀ ਹੈ। ਕੇਜਰੀਵਾਲ ਸਰਕਾਰ ਨੇ ਦਿੱਲੀ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਬੰਦ 115 ਕਿਸਾਨਾਂ ਦੀ ਸੂਚੀ ਜਾਰੀ ਕੀਤੀ ਹੈ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਹੋਣ ਦੇ ਨਾਤੇ ਮੈਂ ਉਨ੍ਹਾਂ ਲਾਪਤਾ ਵਿਅਕਤੀਆਂ ਨੂੰ ਲੱਭਣ ਦੀ ਪੂਰੀ ਕੋਸ਼ਿਸ਼ ਕਰਾਂਗਾ, ਜਿਨ੍ਹਾਂ ਦੇ ਨਾਂ ਇਸ ਸੂਚੀ ਵਿੱਚ ਨਹੀਂ ਹਨ ਅਤੇ ਲੋੜ ਪੈਣ ‘ਤੇ ਉਪ ਰਾਜਪਾਲ ਅਤੇ ਕੇਂਦਰ ਸਰਕਾਰ ਨਾਲ ਵੀ ਗੱਲ ਕਰਾਂਗਾ। ਉਨ੍ਹਾਂ ਭਰੋਸਾ ਦਿਵਾਇਆ ਕਿ ‘ਆਪ’ ਕਿਸਾਨਾਂ ਦੇ ਨਾਲ ਹੈ ਅਤੇ ਲਾਪਤਾ ਵਿਅਕਤੀਆਂ ਦਾ ਪਤਾ ਲਗਾਉਣ ਮਗਰੋਂ ਉਨ੍ਹਾਂ ਦੇ ਪਰਿਵਾਰਾਂ ਨੂੰ ਸੂਚਿਤ ਕੀਤਾ ਜਾਵੇਗਾ। ਕੇਜਰੀਵਾਲ ਨੇ ਕਿਹਾ ਕਿ ਬਹੁਤ ਸਾਰੀਆਂ ਕਿਸਾਨ ਜਥੇਬੰਦੀਆਂ ਅਤੇ ਲੋਕਾਂ ਨੇ ਉਨ੍ਹਾਂ ਨਾਲ ਸੰਪਰਕ ਕਰਕੇ ਦੱਸਿਆ ਸੀ ਕਿ 26 ਜਨਵਰੀ ਨੂੰ ਕਿਸਾਨ ਅੰਦੋਲਨ ਵਿਚ ਹਿੱਸਾ ਲੈਣ ਆਏ ਉਨ੍ਹਾਂ ਦੇ ਪਰਿਵਾਰਕ ਮੈਂਬਰ ਘਰ ਨਹੀਂ ਪਰਤੇ ਹਨ। ਕੇਜਰੀਵਾਲ ਨੇ ਆਨਲਾਈਨ ਪ੍ਰੈੱਸ ਕਾਨਫਰੰਸ ਕਰਦਿਆਂ ਕਿਹਾ ਕਿ ਸਾਰੀਆਂ ਸਰਕਾਰਾਂ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਗੁੰਮ ਵਿਅਕਤੀਆਂ ਦੀ ਭਾਲ ਕਰਨ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਜਾਣੂੰ ਕਰਵਾਉਣ।
Check Also
ਦਿੱਲੀ ਦੀ ਆਬੋ-ਹਵਾ ਬੇਹੱਦ ਖਰਾਬ ਸਥਿਤੀ ਵਿਚ ਪਹੁੰਚੀ
ਸਰਕਾਰੀ ਦਫ਼ਤਰਾਂ ਦਾ ਟਾਈਮ ਟੇਬਲ ਬਦਲਿਆ, ਸਕੂਲਾਂ ’ਚ 6ਵੀਂ ਕਲਾਸ ਤੋਂ ਮਾਸਕ ਕੀਤਾ ਜ਼ਰੂਰੀ ਨਵੀਂ …