ਸਰਕਾਰ ‘ਤੇ ਅੰਨਦਾਤਾ ਨਾਲ ਮਾੜਾ ਸਲੂਕ ਕਰਨ ਦੇ ਇਲਜ਼ਾਮ
ਨਵੀਂ ਦਿੱਲੀ : ਗਣਤੰਤਰ ਦਿਵਸ ਮੌਕੇ ਦਿੱਲੀ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਪ੍ਰਦਰਸ਼ਨਕਾਰੀਆਂ ਦੀ ਸਹਾਇਤਾ ਲਈ ਸੰਯੁਕਤ ਕਿਸਾਨ ਮੋਰਚੇ ਵੱਲੋਂ ਸਿੰਘੂ ਬਾਰਡਰ ‘ਤੇ ਹੈਲਪ ਡੈਸਕ ਸਥਾਪਤ ਕੀਤਾ ਗਿਆ ਹੈ।ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਦੇ ਜਨਰਲ ਸਕੱਤਰ ਜਗਮੋਹਨ ਸਿੰਘ ਨੇ ਦੱਸਿਆ ਕਿ ਸਿੰਘੂ ਬਾਰਡਰ ਦੇ ਮੋਰਚੇ ਦੇ ਮੁੱਖ ਮੰਚ ਦੇ ਪਿੱਛੇ ਵਕੀਲਾਂ ਦੀ ਟੀਮ ਨੇ ਡੇਰੇ ਲਗਾ ਲਏ ਹਨ ਤੇ ਉਨ੍ਹਾਂ ਨੇ ਦਿੱਲੀ ਪੁਲਿਸ ਤੋਂ ਜਾਣਕਾਰੀ ਲੈਣੀ ਸ਼ੁਰੂ ਕਰ ਦਿੱਤੀ ਹੈ। ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਬੀਤੇ ਦਿਨੀਂ 120 ਤੋਂ ਵੱਧ ਅਜਿਹੇ ਵਿਅਕਤੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ ਸੀ, ਜੋ ਦਿੱਲੀ ਦੀਆਂ ਜੇਲ੍ਹਾਂ ਵਿੱਚ ਬੰਦ ਹਨ। ਸੰਯੁਕਤ ਮੋਰਚੇ ਮੁਤਾਬਕ 115 ਲੋਕ ਤਿਹਾੜ ਜੇਲ੍ਹ ਵਿੱਚ ਹਨ। ਜਗਮੋਹਨ ਨੇ ਕਿਹਾ ਕਿ ਸਰਕਾਰ ਅੰਨਦਾਤਾ ਨਾਲ ਦੁਸ਼ਮਣਾਂ ਤੋਂ ਵੀ ਭੈੜਾ ਸਲੂਕ ਕਰ ਰਹੀ ਹੈ ਅਤੇ ਦਿੱਲੀ ਪੁਲਿਸ ਵੱਲੋਂ ਗ੍ਰਿਫ਼ਤਾਰ ਨੌਜਵਾਨਾਂ ਬਾਰੇ ਜਾਣਕਾਰੀ ਨਹੀਂ ਦਿੱਤੀ ਜਾ ਰਹੀ।
Check Also
ਆਈ.ਪੀ.ਐਲ. ਕਲੋਜਿੰਗ ਸੈਰੇਮਨੀ ’ਚ ਅਪਰੇਸ਼ਨ ਸਿੰਦੂਰ ਨੂੰ ਦਿੱਤੀ ਜਾਵੇਗੀ ਸਲਾਮੀ
ਬੀ.ਸੀ.ਸੀ.ਆਈ. ਨੇ ਤਿੰਨੋਂ ਸੈਨਾਵਾਂ ਦੇ ਮੁਖੀਆਂ ਨੂੰ ਦਿੱਤਾ ਸੱਦਾ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ਚੱਲ …