ਕਿਸਾਨ ਦੇਸ਼ ਦੀ ਬਹੁਤ ਵੱਡੀ ਤਾਕਤ : ਗੁਲਾਮ ਨਬੀ ਅਜ਼ਾਦ
ਨਵੀਂ ਦਿੱਲੀ : ਰਾਜ ਸਭਾ ‘ਚ ਚਰਚਾ ਦੀ ਸ਼ੁਰੂਆਤ ਕਰਦਿਆਂ ਵਿਰੋਧੀ ਧਿਰ ਦੇ ਨੇਤਾ ਗੁਲਾਮ ਨਬੀ ਆਜ਼ਾਦ ਨੇ ਪਗੜੀ ਸੰਭਾਲ ਜੱਟਾ ਗੀਤ ਦੀ ਯਾਦ ਦਿਵਾਉਂਦੇ ਹੋਏ ਕਿਹਾ ਕਿ ਅੰਗਰੇਜ਼ਾਂ ਨੂੰ ਵੀ ਕਿਸਾਨਾਂ ਦੇ ਅੱਗੇ ਝੁਕਣਾ ਪਿਆ ਸੀ। ਉਨ੍ਹਾਂ ਕਿਹਾ ਕਿ ਕਿਸਾਨਾਂ ਨਾਲ ਲੜਾਈ ਕਰਕੇ ਨਾ ਕੋਈ ਜਿੱਤਿਆ, ਨਾ ਜਿੱਤੇਗਾ। ਉਨ੍ਹਾਂ ਸਰਕਾਰ ਨੂੰ ਤਿੰਨੋਂ ਖੇਤੀ ਕਾਨੂੰਨ ਵਾਪਸ ਲੈਣ ਦੀ ਮੰਗ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਖੁਦ ਇਹ ਐਲਾਨ ਕਰਨ ਤਾਂ ਚੰਗਾ ਹੈ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਸਦਨ ‘ਚ ਹਾਜ਼ਰ ਸਨ। ਆਜ਼ਾਦ ਨੇ ਕਿਸਾਨੀ ਸੰਘਰਸ਼ ਦੇ ਪਿਛੋਕੜ ਦਾ ਜ਼ਿਕਰ ਕਰਦਿਆਂ ਕਿਹਾ ਕਿ 1906 ‘ਚ ਅੰਗਰੇਜ਼ ਹਕੂਮਤ ਨੇ ਕਿਸਾਨਾਂ ਦੇ ਖ਼ਿਲਾਫ਼ ਤਿੰਨ ਕਾਨੂੰਨ ਬਣਾਏ ਸੀ ਅਤੇ ਉਨ੍ਹਾਂ ਦਾ ਮਾਲਕਾਨਾ ਹੱਕ ਲਿਆ ਸੀ, ਜਿਸ ਦੇ ਵਿਰੋਧ ‘ਚ 1907 ‘ਚ ਸਰਦਾਰ ਭਗਤ ਸਿੰਘ ਦੇ ਚਾਚਾ ਅਜੀਤ ਸਿੰਘ ਦੀ ਅਗਵਾਈ ‘ਚ ਪੰਜਾਬ ‘ਚ ਅੰਦੋਲਨ ਹੋਇਆ ਜਿਸ ਨੂੰ ਲਾਲਾ ਲਾਜਪਤ ਰਾਏ ਦਾ ਵੀ ਸਮਰਥਨ ਮਿਲਿਆ। ਉਨ੍ਹਾਂ ਕਿਹਾ ਕਿ ਕਿਸਾਨ ਭਾਰਤ ਦੀ ਸਭ ਤੋਂ ਵੱਡੀ ਤਾਕਤ ਹੈ ਅਤੇ ਉਨ੍ਹਾਂ ਨਾਲ ਲੜਾਈ ਕਰਕੇ ਅਸੀਂ ਕਿਸੇ ਨਤੀਜੇ ‘ਤੇ ਨਹੀਂ ਪਹੁੰਚ ਸਕਦੇ।
Check Also
ਦਿੱਲੀ ਵਿਚ ਹਵਾ ਪ੍ਰਦੂਸ਼ਣ ਬੇਹੱਦ ਗੰਭੀਰ ਸਥਿਤੀ ਵਿਚ
ਵਾਤਾਵਰਣ ਮੰਤਰੀ ਨੇ ਵਾਤਾਵਰਣ ਸਬੰਧੀ ਹੁਕਮਾਂ ਨੂੰ ਸਖਤੀ ਨਾਲ ਲਾਗੂ ਕਰਨ ਦੇ ਦਿੱਤੇ ਹੁਕਮ ਦਿੱਲੀ/ਬਿਊਰੋ …