ਬਰੈਂਪਟਨ/ਬਿਊਰੋ ਨਿਊਜ਼ : ਐਸੋਸੀਏਸ਼ਨ ਆਫ ਸੀਨੀਅਰਜ਼ ਕਲੱਬਜ ਬਰੈਂਪਟਨ ਵਲੋਂ ਭਾਰਤ ਦਾ ਆਜ਼ਾਦੀ ਦਿਵਸ 12 ਅਗਸਤ 2016 ਦਿਨ ਸ਼ੁੱਕਰਵਾਰ 10:30 ਵਜੇ ਜਗਮੀਤ ਸਿੰਘ ਐਮ ਪੀ ਪੀ ਦੇ ਦਫਤਰ ਵਿੱਚ ਮਨਾਇਆ ਜਾ ਰਿਹਾ ਹੈ। ਭਾਰਤ ਦਾ ਝੰਡਾ ਝੁਲਾਉਣ ਅਤੇ ਕੌਮੀ ਗੀਤ ਤੋਂ ਬਾਅਦ ਇਸ ਸਬੰਧੀ ਗੱਲਬਾਤ ਹੋਵੇਗੀ। ਇਸ ਉਪਰੰਤ ਜਨਰਲ ਬਾਡੀ ਦੀ ਮਾਸਿਕ ਮੀਟਿੰਗ ਵੀ ਹੋਵੇਗੀ।
ਸਾਰੇ ਜਨਰਲ ਬਾਡੀ ਮੈਂਬਰਾਂ ਨੂੰ ਇਸ ਪ੍ਰੋਗਰਾਮ ਵਿੱਚ ਪਹੂੰਚਣ ਲਈ ਪੁਰਜ਼ੋਰ ਬੇਨਤੀ ਹੈ। ਹੋਰ ਜਾਣਕਾਰੀ ਲਈ ਪਰਮਜੀਤ ਬੜਿੰਗ (647-963-0331 ), ਨਿਰਮਲ ਸੰਧੂ (416-970-5153 ) ਜਾਂ ਜੰਗੀਰ ਸਿੰਘ ਸੈਂਭੀ (416-409-0126 ) ਤੇ ਸੰਪਰਕ ਕੀਤਾ ਜਾ ਸਕਦਾ ਹੈ।
Check Also
ਪ੍ਰਭਾਵਸ਼ਾਲੀ ਅਤੇ ਪ੍ਰੇਰਨਾਦਾਇਕ ਰਿਹਾ ਮਲੂਕ ਸਿੰਘ ਕਾਹਲੋਂ ਨਾਲ ਪ੍ਰੋਗਰਾਮ ਸਿਰਜਣਾ ਦੇ ਆਰ ਪਾਰ
ਕੈਨੇਡੀਅਨ ਪੰਜਾਬੀ ਸਾਹਿਤ ਸਭਾ ਦੇ ਫਾਊਂਡਰ ਮੈਂਬਰ ਤੇ ਵਾਈਸ ਚੇਅਰਮੈਨ ਮਲੂਕ ਸਿੰਘ ਕਾਹਲੋਂ ਨਾਲ ਵਿਸ਼ੇਸ਼ …