4.1 C
Toronto
Saturday, January 10, 2026
spot_img
Homeਪੰਜਾਬਪੰਜਾਬ ਪੁਲਿਸ ਲਈ ਕੋਵਿਡ-19 ਟੀਕਾਕਰਨ ਦੀ ਸ਼ੁਰੂਆਤ

ਪੰਜਾਬ ਪੁਲਿਸ ਲਈ ਕੋਵਿਡ-19 ਟੀਕਾਕਰਨ ਦੀ ਸ਼ੁਰੂਆਤ

ਡੀਜੀਪੀ ਦਿਨਕਰ ਗੁਪਤਾ ਨੇ ਲਗਵਾਇਆ ਪਹਿਲਾ ਟੀਕਾ
ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਫਰੰਟਲਾਈਨ ਵਰਕਰਾਂ ਲਈ ਕੋਵਿਡ-19 ਟੀਕਾਕਰਨ ਮੁਹਿੰਮ ਦੇ ਦੂਜੇ ਪੜਾਅ ਦੀ ਸ਼ੁਰੂਆਤ ਪੁਲਿਸ ਹੈੱਡਕੁਆਰਟਰ ਵਿਚ ਕੀਤੀ। ਇਸ ਦੌਰਾਨ ਪੰਜਾਬ ਦੇ ਡਾਇਰੈਕਟਰ ਜਨਰਲ ਆਫ ਪੁਲੀਸ (ਡੀਜੀਪੀ) ਦਿਨਕਰ ਗੁਪਤਾ ਨੇ ਸਵੈ-ਇੱਛਾ ਨਾਲ ਪਹਿਲਾ ਟੀਕਾ ਲਗਵਾਇਆ।
ਪੰਜਾਬ ਦੇ ਵਧੀਕ ਮੁੱਖ ਸਕੱਤਰ (ਗ੍ਰਹਿ) ਅਨੁਰਾਗ ਅਗਰਵਾਲ ਵੀ ਇਸ ਸੈਸ਼ਨ ਦੌਰਾਨ ਪੰਜਾਬ ਪੁਲਿਸ ਦੇ ਹੋਰ ਉੱਚ ਅਧਿਕਾਰੀਆਂ ਸਣੇ ਟੀਕਾ ਲਗਵਾਉਣ ਵਾਲਿਆਂ ਵਿੱਚ ਸ਼ਾਮਲ ਹਨ। ਮੁਹਿੰਮ ਦੇ ਦੂਜੇ ਪੜਾਅ ਤਹਿਤ ਪੰਜਾਬ ਭਰ ਵਿੱਚ ਲਗਭਗ 82,789 ਪੁਲਿਸ ਕਰਮਚਾਰੀਆਂ ਨੂੰ ਕੋਵਿਡ-19 ਟੀਕਾ ਲਗਾਇਆ ਜਾਣਾ ਹੈ। ਮੁੱਖ ਮੰਤਰੀ ਨੂੰ ਪਹਿਲਾਂ ਗਾਰਡ ਆਫ ਆਨਰ ਦਿੱਤਾ ਗਿਆ। ਇਸ ਤੋਂ ਬਾਅਦ ਉਨ੍ਹਾਂ ਨੇ ਪੰਜਾਬ ਪੁਲਿਸ ਹੈੱਡਕੁਆਰਟਰ ਵਿਚ ਪੰਜਾਬ ਪੁਲਿਸ ਸ਼ਹੀਦ ਸਮਾਰਕ ‘ਤੇ ਅੱਤਵਾਦ ਵਿਰੁੱਧ ਲੜਾਈ ਦੌਰਾਨ ਆਪਣੀ ਜਾਨ ਵਾਰਨ ਵਾਲੇ ਵੱਖ- ਵੱਖ ਰੈਂਕਾਂ ਦੇ 1800 ਪੁਲਿਸ ਕਰਮੀਆਂ ਨੂੰ ਸ਼ਰਧਾਂਜਲੀ ਭੇਟ ਕੀਤੀ।
ਮੁੱਖ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਪੁਲਿਸ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਜਦੋਂ ਪੰਜਾਬ ਤੇ ਦੇਸ਼ ਦੇ ਬਾਕੀ ਹਿੱਸਿਆਂ ਵਿੱਚ ਕੋਵਿਡ-19 ਸਿਖ਼ਰ ‘ਤੇ ਸੀ, ਉਸ ਸਮੇਂ ਸਾਰੀ ਪੁਲਿਸ ਫੋਰਸ ਅਤੇ ਫਰੰਟਲਾਈਨ ਵਰਕਰਾਂ ਨੇ ਦਿਨ-ਰਾਤ ਤਨਦੇਹੀ ਨਾਲ ਕੰਮ ਕੀਤਾ।
ਉਨ੍ਹਾਂ ਦੱਸਿਆ ਕਿ ਕੁੱਲ 6153 ਪੁਲਿਸ ਕਰਮੀ ਕਰੋਨਾ ਪਾਜ਼ੇਟਿਵ ਪਾਏ ਗਏ ਸਨ।

RELATED ARTICLES
POPULAR POSTS