ਕਿਸਾਨੀ ਅੰਦੋਲਨ ਦੀ ਚੜ੍ਹਦੀ ਕਲਾ ਲਈ ਕੀਤੀ ਅਰਦਾਸ
ਅੰਮ੍ਰਿਤਸਰ/ਬਿਊਰੋ ਨਿਊਜ਼ : ਲੋਕ ਇਨਸਾਫ਼ ਪਾਰਟੀ (ਲਿਪ) ਦੇ ਪ੍ਰਧਾਨ ਸਿਮਰਨਜੀਤ ਸਿੰਘ ਬੈਂਸ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜੇ, ਜਿਥੇ ਉਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕਿਸਾਨੀ ਅੰਦੋਲਨ ਦੀ ਚੜ੍ਹਦੀ ਕਲਾ ਲਈ ਅਰਦਾਸ ਵੀ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਕਿਸਾਨੀ ਅੰਦੋਲਨ ਦੀ ਚੜ੍ਹਦੀ ਕਲਾ ਲਈ ਪਾਰਟੀ ਦੇ ਸਰਪ੍ਰਸਤ ਬਲਵਿੰਦਰ ਸਿੰਘ ਬੈਂਸ ਵੀ ਅਰਦਾਸ ਕਰ ਕੇ ਗਏ ਹਨ ਤੇ ਉਨ੍ਹਾਂ ਨੇ ਵੀ ਅਰਦਾਸ ਕੀਤੀ ਹੈ। ਇਸ ਮੌਕੇ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਭਾਰਤ ਵਰਗੇ ਲੋਕਤੰਤਰ ਦੇਸ਼ ਵਿਚ ਲੋਕਾਂ ਤੇ ਕਿਸਾਨਾਂ ਦੀ ਆਵਾਜ਼ ਦਬਾ ਕੇ ਕੇਂਦਰ ਸਰਕਾਰ ਤਾਨਾਸ਼ਾਹ ਰਵੱਈਆ ਅਖ਼ਤਿਆਰ ਕਰ ਰਹੀ ਹੈ। ਬਲਵਿੰਦਰ ਸਿੰਘ ਬੈਂਸ ਨੇ ਕਿਹਾ ਕਿ ਕਿਸਾਨੀ ਅੰਦੋਲਨ ਵਿਚ ਕਿਸਾਨ ਆਗੂ ਰਾਕੇਸ਼ ਟਿਕੈਤ ਵੱਲੋਂ ਜੋ ਨਵਾਂ ਉਤਸ਼ਾਹ ਭਰਿਆ ਗਿਆ ਹੈ, ਉਸ ਲਈ ਪਾਰਟੀ ਉਨ੍ਹਾਂ (ਰਾਕੇਸ਼ ਟਿਕੈਤ) ਨੂੰ ਸੋਨੇ ਦੀ ਕਹੀ ਦੇ ਕੇ ਸਨਮਾਨਿਤ ਕਰੇਗੀ। ਸੂਬਾ ਸਰਕਾਰ ਨੂੰ ਅਪੀਲ ਕਰਦਿਆਂ ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਖੇਤੀ ਕਾਨੂੰਨ ਰੱਦ ਕਰਨ ਨੂੰ ਲੈ ਕੇ ਉਨ੍ਹਾਂ ਦੀ ਗੱਲ ਨਹੀਂ ਮੰਨਦੀ ਤਾਂ ਕੈਪਟਨ ਅਮਰਿੰਦਰ ਸਿੰਘ ਨੂੰ ਚਾਹੀਦਾ ਹੈ ਕਿ ਉਹ ਆਪਣੇ 115 ਵਿਧਾਇਕਾਂ ਦੇ ਨਾਲ ਦਿੱਲੀ ਬਾਰਡਰ ‘ਤੇ ਇਕੱਠੇ ਹੋ ਕੇ ਕੇਂਦਰ ਸਰਕਾਰ ‘ਤੇ ਇਹ ਕਾਨੂੰਨ ਰੱਦ ਕਰਨ ਲਈ ਦਬਾਅ ਬਣਾਉਣ। ਇਹ ਨਿਆਂ ਪਸੰਦ ਲੋਕਾਂ ਦਾ ਸੰਘਰਸ਼ ਹੈ ਤੇ ਅਖ਼ੀਰ ‘ਚ ਸਰਕਾਰ ਨੂੰ ਇਸ ਅੱਗੇ ਝੁੱਕਣਾ ਹੀ ਪੈਣਾ ਹੈ।
Check Also
ਜਥੇਦਾਰ ਗਿਆਨੀ ਰਘਬੀਰ ਸਿੰਘ ਨੇ 2 ਦਸੰਬਰ ਨੂੰ ਸੱਦੀ ਇਕੱਤਰਤਾ
ਸੁਖਬੀਰ ਸਿੰਘ ਬਾਦਲ ਮਾਮਲੇ ’ਚ ਆ ਸਕਦਾ ਹੈ ਫੈਸਲਾ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ …