28.1 C
Toronto
Sunday, October 5, 2025
spot_img
Homeਭਾਰਤਕੈਪਟਨ ਸਰਕਾਰ ਦੇ ਮੰਤਰੀਆਂ ਵੱਲੋਂ ਅਮਿਤ ਸ਼ਾਹ ਨਾਲ ਮੁਲਾਕਾਤ

ਕੈਪਟਨ ਸਰਕਾਰ ਦੇ ਮੰਤਰੀਆਂ ਵੱਲੋਂ ਅਮਿਤ ਸ਼ਾਹ ਨਾਲ ਮੁਲਾਕਾਤ

ਟਰੈਕਟਰ ਪਰੇਡ ਦੌਰਾਨ ਲਾਪਤਾ ਕਿਸਾਨਾਂ ਦੇ ਕੇਸਾਂ ਦੀ ਪੈਰਵੀ ਲਈ 40 ਵਕੀਲਾਂ ਦੀ ਟੀਮ ਕਾਇਮ
ਨਵੀਂ ਦਿੱਲੀ : ਦਿੱਲੀ ਵਿੱਚ ਟਰੈਕਟਰ ਪਰੇਡ ਦੌਰਾਨ ਲਾਪਤਾ ਹੋਏ ਵਿਅਕਤੀਆਂ ਦੀ ਭਾਲ ਸਬੰਧੀ ਪੰਜਾਬ ਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਸੁਖਬਿੰਦਰ ਸਿੰਘ ਸਰਕਾਰੀਆ, ਸੰਸਦ ਮੈਂਬਰ ਮਨੀਸ਼ ਤਿਵਾੜੀ ਤੇ ਵਿਧਾਇਕ ਡਾ. ਰਾਜ ਕੁਮਾਰ ਵੱਲੋਂ ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਨਵੀਂ ਦਿੱਲੀ ਵਿੱਚ ਮੁਲਾਕਾਤ ਕੀਤੀ ਗਈ। ਮੀਟਿੰਗ ਉਪਰੰਤ ਰੰਧਾਵਾ ਨੇ ਦੱਸਿਆ ਕਿ ਦਿੱਲੀ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਪੰਜਾਬੀ ਨੌਜਵਾਨਾਂ ਤੇ ਵਿਅਕਤੀਆਂ ਦੇ ਕੇਸ ਲੜਨ ਲਈ 40 ਵਕੀਲਾਂ ਦੀ ਟੀਮ ਬਣਾਈ ਗਈ ਹੈ।
ਉਨ੍ਹਾਂ ਦੱਸਿਆ ਕਿ ਵਕੀਲਾਂ ਦੀ ਇਹ ਟੀਮ ਗ੍ਰਿਫ਼ਤਾਰ ਨੌਜਵਾਨਾਂ ਤੇ ਉਨ੍ਹਾਂ ਦੇ ਮਾਪਿਆਂ ਨਾਲ ਰਾਬਤਾ ਕਰੇਗੀ ਤੇ ਕੇਸਾਂ ਦੀ ਮੁਫ਼ਤ ਕਾਨੂੰਨੀ ਪੈਰਵੀ ਕਰੇਗੀ। ਮੰਤਰੀਆਂ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੇਂਦਰੀ ਗ੍ਰਹਿ ਮੰਤਰੀ ਨਾਲ ਮੀਟਿੰਗ ਲਈ ਸਮਾਂ ਲਿਆ ਗਿਆ। ਰੰਧਾਵਾ ਨੇ ਦੱਸਿਆ ਕਿ ਕੇਂਦਰੀ ਗ੍ਰਹਿ ਮੰਤਰੀ ਵੱਲੋਂ ਮੀਟਿੰਗ ਦੌਰਾਨ ਜਾਣਕਾਰੀ ਦਿੱਤੀ ਗਈ ਕਿ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਸੂਚੀ ਗ੍ਰਹਿ ਮੰਤਰਾਲੇ ਵੱਲੋਂ ਵੈੱਬਸਾਇਟ ‘ਤੇ ਪਾ ਦਿੱਤੀ ਗਈ ਹੈ। ਇਸ ਤੋਂ ਇਲਾਵਾ ਜੇਕਰ ਪੰਜਾਬ ਸਰਕਾਰ ਵੱਲੋਂ ਵਿਅਕਤੀਆਂ ਦੇ ਲਾਪਤਾ ਹੋਣ ਬਾਰੇ ਕੋਈ ਹੋਰ ਸੂਚੀ ਮੁਹੱਈਆ ਕਰਵਾਈ ਜਾਂਦੀ ਹੈ ਤਾਂ ਉਨ੍ਹਾਂ ਦਾ ਪਤਾ ਲਗਾਉਣ ਲਈ ਕੇਂਦਰ ਸਰਕਾਰ ਹਰ ਸੰਭਵ ਕੋਸ਼ਿਸ਼ ਕਰੇਗੀ। ਮੰਤਰੀਆਂ ਨੇ ਕਿਸਾਨ ਮੰਗਾਂ ਦੇ ਹੱਲ ਲਈ ਜਲਦੀ ਕਦਮ ਉਠਾਉਣ ‘ਤੇ ਵੀ ਜ਼ੋਰ ਦਿੱਤਾ। ਅਮਿਤ ਸ਼ਾਹ ਨੇ ਕਿਹਾ ਕਿ ਕੇਂਦਰ ਸਰਕਾਰ ਗੱਲਬਾਤ ਲਈ ਤਿਆਰ ਹੈ ਤੇ ਕਿਸਾਨਾਂ ਦੀ ਟੈਲੀਫੋਨ ਕਾਲ ਦਾ ਇੰਤਜਾਰ ਕੀਤਾ ਜਾ ਰਿਹਾ ਹੈ।

RELATED ARTICLES
POPULAR POSTS