7.8 C
Toronto
Tuesday, October 28, 2025
spot_img
Homeਪੰਜਾਬਪਰਿਵਾਰਾਂ ਦੀ ਕਾਨੂੰਨੀ ਮਦਦ ਲਈ ਕੰਟਰੋਲ ਰੂਮ ਸਥਾਪਤ

ਪਰਿਵਾਰਾਂ ਦੀ ਕਾਨੂੰਨੀ ਮਦਦ ਲਈ ਕੰਟਰੋਲ ਰੂਮ ਸਥਾਪਤ

ਸ਼੍ਰੋਮਣੀ ਅਕਾਲੀ ਦਲ ਨੇ 26 ਜਨਵਰੀ ਤੋਂ ਲਾਪਤਾ ਜਾਂ ਗਲਤ ਤਰੀਕੇ ਗ੍ਰਿਫ਼ਤਾਰ ਕੀਤੇ ਗਏ ਨੌਜਵਾਨਾਂ ਦੇ ਪਰਿਵਾਰਾਂ ਦੀ ਕਾਨੂੰਨੀ ਮਦਦ ਲਈ ਗੁਰਦੁਆਰਾ ਰਕਾਬਗੰਜ ਸਾਹਿਬ ਵਿੱਚ ਕੰਟਰੋਲ ਰੂਪ ਸਥਾਪਤ ਕਰ ਦਿੱਤਾ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ 50 ਦੇ ਕਰੀਬ ਨੌਜਵਾਨ ਲਾਪਤਾ ਦੱਸੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਾਰੇ ਪ੍ਰਭਾਵਤ ਪਰਿਵਾਰ ਉਨ੍ਹਾਂ ਨਾਲ ਰਾਬਤਾ ਕਾਇਮ ਕਰਨ। ਉਨ੍ਹਾਂ ਦੀ ਕਾਨੂੰਨੀ ਸਹਾਇਤਾ ਸਮੇਤ ਹਰ ਤਰ੍ਹਾਂ ਦੀ ਮਦਦ ਕੀਤੀ ਜਾਵੇਗੀ। ਇਸ ਦੌਰਾਨ ਉਨ੍ਹਾਂ ਪ੍ਰਭਾਵਿਤ ਪਰਿਵਾਰਾਂ ਦੀ ਸਹੂਲਤ ਲਈ ਤਿੰਨ ਹੈਲਪਲਾਈਨ ਨੰਬਰ ਵੀ ਜਾਰੀ ਕੀਤੇ। ਇਨ੍ਹਾਂ ‘ਚੋਂ ਜਗਦੀਪ ਸਿੰਘ ਕਾਹਲੋਂ (93105-10640) ਅਤੇ ਜਸਵਿੰਦਰ ਸਿੰਘ ਜੌਲੀ ਗੁਰਦੁਆਰਾ ਰਕਾਬਗੰਜ ਸਾਹਿਬ ਵਿੱਚ ਜਦਕਿ ਹਰਦੀਪ ਸਿੰਘ (98913 59904) ਉਨ੍ਹਾਂ ਦੀ ਸਰਕਾਰੀ ਰਿਹਾਇਸ਼ ‘ਚ ਉਪਲੱਬਧ ਹੋਣਗੇ। ਬਾਦਲ ਨੇ ਹਸਪਤਾਲ ਵਿੱਚ ਅਰਸ਼ਦੀਪ ਸਿੰਘ ਨਾਲ ਵੀ ਮੁਲਾਕਾਤ ਕੀਤੀ, ਜੋ ਲੱਤ ਵਿੱਚ ਗੋਲੀ ਲੱਗਣ ਕਾਰਨ ਹਸਪਤਾਲ ਦਾਖਲ ਹੈ।

RELATED ARTICLES
POPULAR POSTS