Breaking News
Home / ਦੁਨੀਆ / ਇਮਰਾਨ ਖਾਨ ਨੇ ਫਿਰ ਅਲਾਪਿਆ ਕਸ਼ਮੀਰ ਦਾ ਰਾਗ

ਇਮਰਾਨ ਖਾਨ ਨੇ ਫਿਰ ਅਲਾਪਿਆ ਕਸ਼ਮੀਰ ਦਾ ਰਾਗ

ਕਿਹਾ : ਯੂ ਐਨ ਏ ਸਝਮੌਤੇ ਰਾਹੀਂ ਨਿਕਲੇ ਹੱਲ
ਇਸਲਾਮਾਬਾਦ/ਬਿਊਰੋ ਨਿਊਜ਼
ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਆਪਣੀ ਆਦਤ ਤੋਂ ਮਜਬੂਰ ਹਨ। ਵਿਸ਼ਵ ਪੱਧਰੀ ਮੰਚ ‘ਤੇ ਕਸ਼ਮੀਰ ਦਾ ਮੁੱਦਾ ਚੁੱਕ ਕੇ ਆਪਣੀ ਕਿਰਕਿਰੀ ਕਰਵਾਉਣ ਤੋਂ ਬਾਅਦ ਵੀ ਉਹ ਬਾਜ ਨਹੀਂ ਆ ਰਹੇ। ਅੱਜ ਫਿਰ ਇਕ ਉਨ੍ਹਾਂ ਨੇ ਕਸ਼ਮੀਰ ਦਾ ਰਾਗ ਅਲਾਪਿਆ ਹੈ। ਪਾਕਿਸਤਾਨ ਦੇ ਪ੍ਰਧਾਨ ਮੰਤਰੀ ਨੇ ਇਕ ਟਵੀਟ ਕਰਕੇ ਕਿਹਾ ਹੈ ਕਿ ਭਾਰਤ ਨੇ ਪਿਛਲੇ ਸੱਤ ਦਹਾਕਿਆਂ ਤੋਂ ਕਸ਼ਮੀਰ ਦੇ ਲੋਕਾਂ ਦੀ ਅਵਾਜ਼ ਨੂੰ ਦਬਾਇਆ ਹੈ ਪ੍ਰੰਤੂ ਪਾਕਿਸਤਾਨ ਕਸ਼ਮੀਰ ਦੇ ਲੋਕਾਂ ਦਾ ਸਾਥ ਦੇਵੇਗਾ। ਇਮਰਾਨ ਖਾਨ ਨੇ ਜੰਮੂ-ਕਸ਼ਮੀਰ ਨੂੰ ਲੈ ਕੇ ਕਈ ਟਵੀਟ ਕੀਤੇ। ਉਨ੍ਹਾਂ ਨੇ ਕਿਹਾ ਕਿ ਪਾਕਿਸਤਾਨ ਸੰਯੁਕਤ ਰਾਸ਼ਟਰ ਦੇ ਨਿਯਮਾਂ ਤਹਿਤ ਜੰਮੂ-ਕਸ਼ਮੀਰ ਦੇ ਮਸਲੇ ਦਾ ਹੱਲ ਚਾਹੁੰਦਾ ਹੈ। ਭਾਰਤ ਨੂੰ ਫਿਰ ਗਿੱਦੜ ਧਮਕੀਆਂ ਦਿੰਦੇ ਹੋਏ ਇਮਰਾਨ ਖਾਨ ਨੇ ਕਿਹਾ ਕਿ ਕਸ਼ਮੀਰ ਦੀ ਨਵੀਂ ਪੀੜ੍ਹੀ ਆਪਣੀ ਲੜਾਈ ਲੜ ਰਹੀ ਹੈ ਅਤੇ ਪਾਕਿਸਤਾਨ ਉਨ੍ਹਾਂ ਦੇ ਨਾਲ ਹੈ।

Check Also

ਮਲੇਸ਼ੀਆ ’ਚ ਨੇਵੀ ਦੇ ਦੋ ਹੈਲੀਕਾਪਟਰ ਟਕਰਾਏ – 10 ਕਰੂ ਮੈਂਬਰਾਂ ਦੀ ਮੌਤ

ਪਰੇਡ ਦੀ ਰਿਹਰਸਲ ਦੌਰਾਨ ਵਾਪਰਿਆ ਹਾਦਸਾ ਨਵੀਂ ਦਿੱਲੀ/ਬਿਊਰੋ ਨਿਊਜ਼ ਮਲੇਸ਼ੀਆ ਦੀ ਨੇਵੀ ਦੇ ਦੋ ਹੈਲੀਕਾਪਟਰ …