ਤਸਵੀਰਾਂ ਦੇ ਆਧਾਰ ‘ਤੇ ਪਹਿਚਾਣੇ ਗਏ ਵਿਅਕਤੀਆਂ ਵਿਚ ਦੀਪ ਸਿੱਧੂ ਵੀ ਸ਼ਾਮਲ
ਨਵੀਂ ਦਿੱਲੀ/ਬਿਊਰੋ ਨਿਊਜ਼
ਗਣਤੰਤਰ ਦਿਵਸ ਮੌਕੇ 26 ਜਨਵਰੀ ਨੂੰ ਦਿੱਲੀ ਦੇ ਲਾਲ ਕਿਲੇ ਵਿਖੇ ਵਾਪਰੇ ਘਟਨਾਕ੍ਰਮ ‘ਚ ਸ਼ਾਮਲ 25 ਆਰੋਪੀਆਂ ਦੀ ਦਿੱਲੀ ਪੁਲਿਸ ਵੱਲੋਂ ਪਹਿਚਾਣ ਕੀਤੀ ਗਈ ਹੈ। ਇਨ੍ਹਾਂ ਪਹਿਚਾਣੇ ਗਏ 25 ਆਰੋਪੀਆਂ ਵਿਚ ਦੀਪ ਸਿੱਧੂ ਵੀ ਸ਼ਾਮਲ ਹੈ। ਦਿੱਲੀ ਕ੍ਰਾਈਮ ਬ੍ਰਾਂਚ ਨੇ 25 ਸ਼ੱਕੀ ਆਰੋਪੀਆਂ ਦੀ ਪਹਿਚਾਣ ਵਾਇਰਲ ਹੋਈਆਂ ਤਸਵੀਰਾਂ ਅਤੇ ਵੀਡੀਜ਼ ਰਾਹੀਂ ਕੀਤੀ ਹੈ। ਉਥੇ ਹੀ ਇਸ ਘਟਨਾਕ੍ਰਮ ਤੋਂ ਬਾਅਦ ਦਿੱਲੀ ਪੁਲਿਸ ਨੇ ਆਮ ਲੋਕਾਂ ਅਤੇ ਮੀਡੀਆ ਨੂੰ ਵੀਡੀਓ ਅਤੇ ਫੋਟੋਜ਼ ਸ਼ੇਅਰ ਕਰਨ ਦੀ ਅਪੀਲ ਕੀਤੀ ਸੀ ਤਾਂ ਕਿ ਲਾਲ ਕਿਲੇ ਵਿਖੇ ਵਾਪਰੇ ਘਟਨਾਕ੍ਰਮ ਵਿਚ ਸ਼ਾਮਲ ਵਿਅਕਤੀਆਂ ਦੀ ਪਹਿਚਾਣ ਕੀਤੀ ਜਾ ਸਕੇ। ਇਨ੍ਹਾਂ ਆਰੋਪੀਆਂ ਦੇ ਖਿਲਾਫ਼ ਹੁਣ ਇਨ੍ਹਾਂ ਤਸਵੀਰਾਂ ਦੇ ਆਧਾਰ ‘ਤੇ ਅਗਲੀ ਕਾਰਵਾਈ ਕੀਤੀ ਜਾਵੇਗੀ। ਇਥੇ ਇਹ ਵੀ ਜ਼ਿਕਰਯੋਗ ਹੈ ਕਿ ਲਾਲ ਕਿਲਾ ਘਟਨਾਕ੍ਰਮ ਵਿਚ ਸ਼ਾਮਲ ਦੀਪ ਸਿੱਧੂ ਸਮੇਤ ਚਾਰ ਵਿਅਕਤੀਆਂ ‘ਤੇ ਇਕ-ਇਕ ਲੱਖ ਰੁਪਏ ਦਾ ਇਨਾਮ ਵੀ ਦਿੱਲੀ ਪੁਲਿਸ ਵੱਲੋਂ ਰੱਖਿਆ ਗਿਆ।
Check Also
ਪੰਜਾਬ, ਯੂਪੀ ਅਤੇ ਕੇਰਲ ’ਚ ਜ਼ਿਮਨੀ ਚੋਣਾਂ ਦੀ ਤਰੀਕ ਬਦਲੀ
ਹੁਣ 13 ਦੀ ਥਾਂ 20 ਨਵੰਬਰ ਨੂੰ ਪੈਣਗੀਆਂ ਵੋਟਾਂ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ, ਉਤਰ ਪ੍ਰਦੇਸ਼ ਅਤੇ …