19.4 C
Toronto
Friday, May 29, 2026
spot_img
Homeਪੰਜਾਬਪ੍ਰਕਾਸ਼ ਸਿੰਘ ਬਾਦਲ ਦਾ ਪਦਮ ਵਿਭੂਸ਼ਣ ਵਾਪਸ ਹੋਏਗਾ ਜਾਂ ਨਹੀਂ

ਪ੍ਰਕਾਸ਼ ਸਿੰਘ ਬਾਦਲ ਦਾ ਪਦਮ ਵਿਭੂਸ਼ਣ ਵਾਪਸ ਹੋਏਗਾ ਜਾਂ ਨਹੀਂ

ਭਾਰਤੀ ਗ੍ਰਹਿ ਮੰਤਰਾਲਾ ਕਰੇਗਾ ਫੈਸਲਾ
ਚੰਡੀਗੜ੍ਹ/ਬਿਊਰੋ ਨਿਊਜ਼
ਕਿਸਾਨੀ ਸ਼ੰਘਰਸ਼ ਦੀ ਹਮਾਇਤ ਵਿੱਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਨੇ ਪਿਛਲੇ ਸਾਲ ਦਸੰਬਰ ਵਿੱਚ ਆਪਣਾ ਪਦਮ ਵਿਭੂਸ਼ਣ ਪੁਰਸਕਾਰ ਵਾਪਸ ਕਰ ਦਿੱਤਾ ਸੀ ਪਰ ਹੁਣ ਸਵਾਲ ਇਹ ਹੈ ਕਿ ਕੀ ਕੇਂਦਰ ਸਰਕਾਰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੋਂ ਪਦਮ ਵਿਭੂਸ਼ਣ ਪੁਰਸਕਾਰ ਵਾਪਸ ਲੈ ਸਕਦੀ ਹੈ ਜਾਂ ਨਹੀਂ? ਇਸ ਲਈ ਰਾਸ਼ਟਰਪਤੀ ਨੇ ਗ੍ਰਹਿ ਵਿਭਾਗ ਨੂੰ ਪੱਤਰ ਵੀ ਭੇਜ ਦਿੱਤਾ ਹੈ। ਇਸ ਸਬੰਧੀ ਇੱਕ ਆਰਟੀਆਈ ਚੰਡੀਗੜ੍ਹ ਤੋਂ ਰਾਸ਼ਟਰਪਤੀ ਭਵਨ ਵਿੱਚ ਪਾਈ ਗਈ ਸੀ ਜਿਸ ਦੇ ਜਵਾਬ ਵਜੋਂ ਰਾਸ਼ਟਰਪਤੀ ਭਵਨ ਤੋਂ ਜਾਰੀ ਕੀਤੀ ਗਈ ਈਮੇਲ ਵਿੱਚ ਜ਼ਿਕਰ ਕੀਤਾ ਗਿਆ ਹੈ ਕਿ ਇਸ ਸਬੰਧੀ ਗ੍ਰਹਿ ਵਿਭਾਗ ਨੂੰ ਪੱਤਰ ਭੇਜ ਦਿੱਤਾ ਗਿਆ ਹੈ। ਪ੍ਰਕਾਸ਼ ਸਿੰਘ ਬਾਦਲ ਨੂੰ ਸਾਲ 2015 ਵਿੱਚ ਪਦਮ ਵਿਭੂਸ਼ਣ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਸੀ।

RELATED ARTICLES
POPULAR POSTS