5.4 C
Toronto
Sunday, November 23, 2025
spot_img
Homeਭਾਰਤ6 ਫਰਵਰੀ ਨੂੰ ਭਾਰਤ ਹੋਵੇਗਾ ਬੰਦ, ਪਰ ਦਿੱਲੀ ਨੂੰ ਜਾਂਦੀਆਂ ਸੜਕਾਂ ਨਹੀਂ...

6 ਫਰਵਰੀ ਨੂੰ ਭਾਰਤ ਹੋਵੇਗਾ ਬੰਦ, ਪਰ ਦਿੱਲੀ ਨੂੰ ਜਾਂਦੀਆਂ ਸੜਕਾਂ ਨਹੀਂ ਕੀਤੀਆਂ ਜਾਣਗੀਆਂ ਜਾਮ

ਨਵੀਂ ਦਿੱਲੀ/ਬਿਊਰੋ ਨਿਊਜ਼
ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵੱਲੋਂ ਪਾਸੇ ਕੀਤੇ ਗਏ ਕਾਲੇ ਖੇਤੀ ਕਾਨੂੰਨਾਂ ਵਿਰੁੱਧ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਵਲੋਂ ਭਲਕੇ ਦੇਸ਼ ਭਰ ‘ਚ ਚੱਕਾ ਜਾਮ ਦਾ ਐਲਾਨ ਕੀਤਾ ਗਿਆ ਹੈ। ਇਸ ਦੌਰਾਨ ਸੰਯੁਕਤ ਕਿਸਾਨ ਮੋਰਚਾ ਤੇ ਭਾਰਤੀ ਕਿਸਾਨ ਯੂਨੀਅਨ ਦੇ ਕੌਮੀ ਬੁਲਾਰੇ ਰਾਕੇਸ਼ ਟਿਕੈਤ ਨੇ ਕਿਹਾ ਕਿ ਦੇਸ਼ ਭਰ ਵਿਚ ਜਿੱਥੇ ਵੀ ਕਿਸਾਨ ਹੋਣ ਉਥੇ-ਉਥੇ ਉਹ ਰਾਸ਼ਟਰੀ ਅਤੇ ਰਾਜ ਮਾਰਗਾਂ ਨੂੰ ਤਿੰਨ ਘੰਟੇ ਲਈ ਜਾਮ ਕਰਨ। ਨਾਲ ਹੀ ਇਨ੍ਹਾਂ ਆਗੂਆਂ ਨੇ ਇਹ ਵੀ ਸਾਫ਼ ਕੀਤਾ ਕਿ ਦਿੱਲੀ ਦੇ ਅੰਦਰ ਜਾਂ ਦਿੱਲੀ ਨੂੰ ਜਾਂਦੀਆਂ ਕੋਈ ਹੋਰ ਸੜਕਾਂ ਜਾਮ ਨਹੀਂ ਕੀਤੀਆਂ ਜਾਣਗੀਆਂ ਕਿਉਂਕਿ ਦਿੱਲੀ ਦੇ ਮੁੱਖ ਮਾਰਗਾਂ ‘ਤੇ ਪਹਿਲਾਂ ਹੀ ਕਿਸਾਨਾਂ ਨੇ ਪੱਕੇ ਧਰਨੇ ਲਾਏ ਹੋਏ ਹਨ। ਜ਼ਿਕਰਯੋਗ ਹੈ ਕਿ ਸੰਯੁਕਤ ਕਿਸਾਨ ਮੋਰਚਾ ਨੇ ਆਖਿਆ ਕਿ 12 ਤੋਂ 3 ਵਜੇ ਤੱਕ ਸ਼ਾਂਤਮਈ ਬੰਦ ਰਹੇਗਾ ਤੇ 3 ਵਜੇ ਪੂਰੇ ਇਕ ਮਿੰਟ ਲਈ ਜਾਮ ‘ਚ ਖੜ੍ਹੀਆਂ ਗੱਡੀਆਂ,ਵਾਹਨ ਆਦਿ ਹੌਰਨ ਬਜਾ ਕੇ ਕਿਸਾਨ ਅੰਦੋਲਨ ਦਾ ਸਮਰਥਨ ਕਰਨਗੇ।

RELATED ARTICLES
POPULAR POSTS