ਕਿਹਾ : ਕਿਸਾਨਾਂ ਨੂੰ ਅੱਤਵਾਦੀ ਕਹਿਣ ਵਾਲੀ ਕੰਗਣਾ ‘ਤੇ ਕੇਸ ਕਿਉਂ ਨਹੀਂ ਹੋ ਸਕਦਾ
ਨਵੀਂ ਦਿੱਲੀ/ਬਿਊਰੋ ਨਿਊਜ਼
ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਕਿਸਾਨ ਅੰਦੋਲਨ ਦਾ ਲਗਾਤਾਰ ਵਿਰੋਧ ਕਰ ਰਹੀ ਹੈ। ਉਹ ਲਗਾਤਾਰ ਟਵੀਟਸ ਰਾਹੀਂ ਕਿਸਾਨ ਅੰਦੋਲਨ ਤੇ ਪੰਜਾਬ ਦੇ ਕਿਸਾਨਾਂ ਖਿਲਾਫ ਬਿਆਨਬਾਜੀ ਕਰ ਰਹੀ ਹੈ। ਆਪਣੇ ਕਈ ਟਵੀਟਸ ਵਿੱਚ ਉਹ ਕਿਸਾਨਾਂ ਨੂੰ ਅੱਤਵਾਦੀ ਕਹਿ ਰਹੀ ਹੈ। ਇਸ ਮਗਰੋਂ ਕੰਗਨਾ ਦੀ ਗ੍ਰਿਫਤਾਰੀ ਦੀ ਮੰਗ ਵੀ ਉੱਠੀ ਹੈ। ਕੰਗਨਾ ਦੇ ਇਨ੍ਹਾਂ ਟਵੀਟਸ ਮਗਰੋਂ ਪੰਜਾਬੀ ਗਾਇਕ ਜਸਬੀਰ ਜੱਸੀ ਨੇ ਵੀ ਟਵੀਟ ਕਰਕੇ ਸਵਾਲ ਚੁੱਕੇ ਹਨ ਤੇ ਕੰਗਨਾ ਦੀ ਗ੍ਰਿਫਤਾਰੀ ਦੀ ਮੰਗ ਕੀਤੀ ਹੈ। ਜੱਸੀ ਨੇ ਟਵੀਟ ਕਰਕੇ ਕਿਹਾ ਕਿ ਮੈਂ ਦਿੱਲੀ ਪੁਲਿਸ ਅਤੇ ਦੇਸ਼ ਦੇ ਸਾਰੇ ਕਾਨੂੰਨੀ ਵਕੀਲਾਂ ਤੋਂ ਇੱਕ ਜਵਾਬ ਜਾਣਨਾ ਚਾਹੁੰਦਾ ਹਾਂ ਕਿ ਜੇ ਕੋਈ ਵਿਅਕਤੀ ਜਾਂ ਭਾਈਚਾਰਾ ਅੱਤਵਾਦੀ ਨਹੀਂ ਹੈ ਤੇ ਕੋਈ ਹੋਰ ਉਸ ਨੂੰ ਅੱਤਵਾਦੀ ਕਹਿੰਦਾ ਹੈ, ਤਾਂ ਕੀ ਉਸ ‘ਤੇ ਕੋਈ ਕੇਸ ਨਹੀਂ ਹੋ ਸਕਦਾ, ਜਾਂ ਉਸ ਨੂੰ ਜੇਲ੍ਹ ਵਿੱਚ ਨਹੀਂ ਸੁੱਟਿਆ ਜਾ ਸਕਦਾ?
Check Also
ਪਹਿਲਵਾਨ ਬਜਰੰਗ ਪੂਨੀਆ 4 ਸਾਲ ਲਈ ਮੁਅੱਤਲ
ਹਰਿਆਣਾ ਨਾਲ ਸਬੰਧਤ ਹੈ ਪਹਿਲਵਾਨ ਪੂਨੀਆ ਨਵੀਂ ਦਿੱਲੀ/ਬਿਊਰੋ ਨਿਊਜ਼ ਨੈਸ਼ਨਲ ਐਂਟੀ ਡੋਪਿੰਗ ਏਜੰਸੀ (ਨਾਡਾ) ਨੇ …