Breaking News
Home / ਭਾਰਤ / ਕਿਸਾਨੀ ਅੰਦੋਲਨ ਬਾਰੇ ਬੋਲੇ ਸਲਮਾਨ ਖਾਨ

ਕਿਸਾਨੀ ਅੰਦੋਲਨ ਬਾਰੇ ਬੋਲੇ ਸਲਮਾਨ ਖਾਨ

ਕਿਹਾ : ਸਹੀ ਚੀਜ਼ ਹੋਣੀ ਚਾਹੀਦੀ ਹੈ ਹਰੇਕ ਦੇ ਨਾਲ
ਨਵੀਂ ਦਿੱਲੀ/ਬਿਊਰੋ ਨਿਊਜ਼
ਕਿਸਾਨ ਅੰਦੋਲਨ ਲੈ ਕੇ ਜਿੱਥੇ ਵਿਦੇਸ਼ੀ ਹਸਤੀਆਂ ਆਪਣਾ ਪੱਖ ਰੱਖ ਰਹੀਆਂ ਹਨ, ਉੱਥੇ ਹੀ ਭਾਰਤੀ ਪ੍ਰਮੁੱਖ ਹਸਤੀਆਂ ਨੇ ਇਸ ਨੂੰ ਭਾਰਤ ਦਾ ਅੰਦਰੂਨੀ ਮਾਮਲਾ ਦੱਸ ਕੇ ਪ੍ਰਾਪੇਗੰਡਾ ਨਾ ਫੈਲਾਉਣ ਦੀ ਸਲਾਹ ਦਿੱਤੀ ਹੈ। ਪ੍ਰੰਤੂ ਬਾਲੀਵੁੱਡ ਸਟਾਰ ਸਲਮਾਨ ਖ਼ਾਨ ਨੇ ਬਹੁਤ ਹੀ ਸਮਝਦਾਰੀ ਨਾਲ ਕਿਸਾਨਾਂ ਦੇ ਮੁੱਦੇ ‘ਤੇ ਆਪਣਾ ਪੱਖ ਰੱਖਿਆ ਹੈ। ਬਾਲੀਵੁੱਡ ਸਟਾਰ ਸਲਮਾਨ ਖ਼ਾਨ ਨੂੰ ਇਕ ਪ੍ਰੋਗਰਾਮ ਦੌਰਾਨ ਜਦੋਂ ਕਿਸਾਨ ਅੰਦੋਲਨ ਨੂੰ ਲੈ ਕੇ ਆਪਣੀ ਰਾਇ ਜ਼ਾਹਿਰ ਕਰਨ ਲਈ ਕਿਹਾ ਗਿਆ ਤਾਂ ਇਸ ‘ਤੇ ਸਲਮਾਨ ਨੇ ਆਪਣੇ ਵਿਚਾਰ ਰੱਖਦੇ ਹੋਏ ਕਿਹਾ ਕਿ ਸਹੀ ਚੀਜ਼ ਹੋਣੀ ਚਾਹੀਦੀ ਹੈ। ਜੋ ਸਭ ਤੋਂ ਸਹੀ ਹੈ, ਉਹ ਕੀਤਾ ਜਾਣਾ ਚਾਹੀਦੀ ਹੈ। ਸਹੀ ਚੀਜ਼ ਹੋਣੀ ਚਾਹੀਦੀ ਹੈ ਹਰੇਕ ਭਾਰਤ ਵਾਸੀ ਨਾਲ ਕਿਸੇ ਨਾਲ ਕੋਈ ਧੱਕਾ ਨਹੀਂ ਕੀਤਾ ਜਾਣਾ ਚਾਹੀਦਾ।

Check Also

ਨਿਤਿਸ਼ ਕੁਮਾਰ ਨੇ ਕੈਬਨਿਟ ਵਿਸਥਾਰ ਤੋਂ ਬਾਅਦ ਵਿਭਾਗਾਂ ਦੀ ਕੀਤੀ ਵੰਡ

ਮੁੱਖ ਮੰਤਰੀ ਨੇ ਗ੍ਰਹਿ ਵਿਭਾਗ ਸਮੇਤ ਪੰਜ ਮਹਿਕਮੇ ਰੱਖੇ ਆਪਣੇ ਕੋਲ, ਤੇਜਸਵੀ ਯਾਦਵ ਬਣੇ ਸਿਹਤ …