Breaking News
Home / ਭਾਰਤ / ਪ੍ਰਤਾਪ ਬਾਜਵਾ ਨੇ ਰਾਜ ਸਭਾ ‘ਚ ਕਿਹਾ

ਪ੍ਰਤਾਪ ਬਾਜਵਾ ਨੇ ਰਾਜ ਸਭਾ ‘ਚ ਕਿਹਾ

ਕਾਲੇ ਖੇਤੀ ਕਾਨੂੰਨ ਕਿਸਾਨਾਂ ਲਈ ਮੌਤ ਦੇ ਵਾਰੰਟ
ਨਵੀਂ ਦਿੱਲੀ/ਬਿਊਰੋ ਨਿਊਜ਼
ਕਾਲੇ ਖੇਤੀ ਕਾਨੂੰਨਾਂ ਵਿਰੁੱਧ ਜਾਰੀ ਕਿਸਾਨ ਅੰਦੋਲਨ ਦੇ ਚਲਦਿਆਂ ਸੰਸਦ ‘ਚ ਅੱਜ ਵਿਰੋਧੀ ਧਿਰਾਂ ਨੇ ਸਰਕਾਰ ਨੂੰ ਜੰਮ ਕੇ ਘੇਰਿਆ ਹੈ। ਵਿਰੋਧੀ ਧਿਰਾਂ ਸਰਕਾਰ ਨੂੰ ਸੜਕ ਤੋਂ ਲੈ ਕੇ ਸੰਸਦ ਤੱਕ ਘੇਰਨ ‘ਚ ਜੁਟੀਆਂ ਹੋਈਆਂ ਹਨ। ਅੱਜ ਕਾਂਗਰਸ ਦੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਰਾਜ ਸਭਾ ‘ਚ ਪੰਜਾਬੀ ‘ਚ ਬੋਲਦਿਆਂ ਕਿਹਾ ਜਿਸ ਵੇਲੇ ਇਨ੍ਹਾਂ ਕਾਨੂੰਨਾਂ ਲੈ ਕੇ ਇਸ ਸਦਨ ‘ਚ ਚਰਚਾ ਹੋ ਰਹੀ ਸੀ, ਉਦੋਂ ਮੈਂ ਕਿਹਾ ਸੀ ਕਿ ਇਹ ਬਿਲ ਕਿਸਾਨਾਂ ਲਈ ਮੌਤ ਦੇ ਵਾਰੰਟ ਹੋਣਗੇ ਪਰ ਸਰਕਾਰ ਨੇ ਸਾਡੀ ਗੱਲ ਨਹੀਂ ਸੁਣੀ। ਬਾਜਵਾ ਨੇ ਕਿਹਾ ਕਿ ਜਿਸ ਵੇਲੇ ਸਤੰਬਰ ‘ਚ ਇਨ੍ਹਾਂ ਕਾਨੂੰਨਾਂ ‘ਤੇ ਰਾਜ ਸਭਾ ‘ਚ ਚਰਚਾ ਹੋ ਰਹੀ ਸੀ, ਉਦੋਂ ਮੈਂ ਵੀ ਕਿਹਾ ਸੀ ਕਿ ਇਹ ਬਿਲ ਕਿਸਾਨਾਂ ਲਈ ਮਾਰੂ ਹਨ ਅਤੇ ਕਿਸਾਨ ਇਨ੍ਹਾਂ ਨੂੰ ਬਿਲਾਂ ਨੂੰ ਕਦੇ ਨਹੀਂ ਮੰਨਣਗੇ। ਅਸੀਂ ਵੋਟਿੰਗ ਦੀ ਮੰਗ ਕੀਤੀ ਸੀ ਪਰ ਸਰਕਾਰ ਨੇ ਸਾਡੀ ਨਹੀਂ ਮੰਨੀ। ਵੱਡੇ ਕਾਰਪੋਰੇਟ ਘਰਾਣਿਆਂ ਨੂੰ ਲਾਭ ਪਹੁੰਚਾਉਣ ਲਈ ਧੋਖੇ ਨਾਲ ਸਰਕਾਰ ਨੇ ਇਹ ਕਾਨੂੰਨ ਪਾਸ ਕਰਵਾ ਲਏ। ਉਧਰ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਅਤੇ ਬਲਵਿੰਦਰ ਸਿੰਘ ਭੂੰਦੜ ਨੇ ਇਨ੍ਹਾਂ ਕਾਨੂੰਨਾਂ ਨੂੰ ਕਿਸਾਨ ਵਿਰੋਧੀ ਦੱਸਿਆ।

Check Also

ਸੁਪਰੀਮ ਕੋਰਟ ਨੇ ਰਾਮਦੇਵ, ਬਾਲਕ੍ਰਿਸ਼ਨ ਤੇ ਪਤੰਜਲੀ ਖਿਲਾਫ਼ ਮਾਣਹਾਨੀ ਦੇ ਨੋਟਿਸ ’ਤੇ ਫੈਸਲਾ ਰੱਖਿਆ ਰਾਖਵਾਂ

ਗੁੰਮਰਾਹਕੁੰਨ ਇਸ਼ਤਿਹਾਰ ਮਾਮਲੇ ’ਚ ਕੋਰਟ ਨੇ ਹਲਫਨਾਮਾ ਦਾਇਰ ਕਰਨ ਦੇ ਦਿੱਤੇ ਹੁਕਮ ਨਵੀਂ ਦਿੱਲੀ/ਬਿਊਰੋ ਨਿਊਜ਼ …