Breaking News
Home / ਦੁਨੀਆ / ਭਾਰਤ ਲੋਕਤੰਤਰ ਦੇ ਨਿਯਮ ਕਾਇਮ ਰੱਖੇ ਅਤੇ ਸ਼ਾਂਤੀਪੂਰਨ ਪ੍ਰਦਰਸ਼ਨਾਂ ਦੀ ਇਜਾਜ਼ਤ ਦੇਵੇ

ਭਾਰਤ ਲੋਕਤੰਤਰ ਦੇ ਨਿਯਮ ਕਾਇਮ ਰੱਖੇ ਅਤੇ ਸ਼ਾਂਤੀਪੂਰਨ ਪ੍ਰਦਰਸ਼ਨਾਂ ਦੀ ਇਜਾਜ਼ਤ ਦੇਵੇ

ਅਮਰੀਕੀ ਕੌਕਸ ਨੇ ਭਾਰਤੀ ਸਫੀਰ ਤਰਨਜੀਤ ਸੰਧੂ ਨਾਲ ਮੀਟਿੰਗ ਦੌਰਾਨ ਕੀਤੀ ਅਪੀਲ
ਵਾਸ਼ਿੰਗਟਨ, ਬਿਊਰੋ ਨਿਊਜ਼
ਅਮਰੀਕੀ ਕਾਂਗਰਸ ਵਿੱਚ ਅਸਰਅੰਦਾਜ਼ ਇੰਡੀਆ ਕੌਕਸ ਨੇ ਭਾਰਤ ਸਰਕਾਰ ਨੂੰ ਇਹ ਯਕੀਨੀ ਬਣਾਉਣ ਦੀ ਅਪੀਲ ਕੀਤੀ ਹੈ ਕਿ ਲੋਕਤੰਤਰ ਦੇ ਨਿਯਮ ਕਾਇਮ ਰਹਿਣ ਅਤੇ ਪ੍ਰਦਰਸ਼ਨਕਾਰੀਆਂ ਨੂੰ ਇੰਟਰਨੈੱਟ ਦੀ ਸਹੂਲਤ ਅਤੇ ਸ਼ਾਂਤੀਪੂਰਨ ਰੋਸ ਪ੍ਰਦਰਸ਼ਨ ਦੀ ਇਜਾਜ਼ਤ ਦਿੱਤੀ ਜਾਵੇ। ਵਾਸ਼ਿੰਗਟਨ ਵਿਚ ਭਾਰਤੀ ਸਫੀਰ ਨਾਲ ਮੀਟਿੰਗ ਵਿੱਚ ਕੌਕਸ ਵੱਲੋਂ ਇਹ ਗੱਲ ਕਹੀ ਗਈ। ਅਮਰੀਕਾ ਵਿੱਚ ਭਾਰਤੀ ਸਫੀਰ ਤਰਨਜੀਤ ਸਿੰਘ ਸੰਧੂ ਵੱਖ ਵੱਖ ਮੁੱਦਿਆਂ ‘ਤੇ ਇੰਡੀਆ ਕੌਕਸ ਦੇ ਮੈਂਬਰਾਂ ਨਾਲ ਨਿਯਮਿਤ ਤੌਰ ‘ਤੇ ਗੱਲਬਾਤ ਕਰਦੇ ਰਹਿੰਦੇ ਹਨ। ਪਿਛਲੇ ਹਫ਼ਤੇ ਉਨ੍ਹਾਂ ਦੀ ਕਾਂਗਰੇਸ਼ਨਲ ਇੰਡੀਆ ਕੌਕਸ ਦੇ ਸਿਖਰਲੇ ਆਗੂਆਂ ਨਾਲ ਆਨਲਾਈਨ ਮੀਟਿੰਗ ਹੋਈ ਸੀ।

Check Also

ਕਾਂਗਰਸੀ MP ਜਸਬੀਰ ਸਿੰਘ ਡਿੰਪਾ ਨੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਟਿਕਟ ਦੀ ਦਾਅਵੇਦਾਰੀ ਛੱਡੀ

ਕਿਹਾ : ਟਿਕਟ ਮਿਲੇ ਜਾਂ ਨਾ ਮਿਲੇ ਕਾਂਗਰਸ ਪਾਰਟੀ ਵਿਚ ਹੀ ਰਹਾਂਗਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ …