ਰਾਜਨਾਥ ਸਿੰਘ ਰਾਜ ਸਭਾ ‘ਚ ਬੋਲੇ, ਭਾਰਤੀ ਫੌਜ ਨੇ ਪਾਕਿ ਦੀਆਂ ਨਾਪਾਕ ਕੋਸ਼ਿਸ਼ਾਂ ਨੂੰ ਸਰਹੱਦ ਤੱਕ ਹੀ ਸੀਮਤ ਕੀਤਾ
ਨਵੀਂ ਦਿੱਲੀ, ਬਿਊਰੋ ਨਿਊਜ਼
ਬੀਐੱਸਐੱਫ ਨੇ ਅੱਜ ਜੰਮੂ ਵਿੱਚ ਭਾਰਤ- ਪਾਕਿਸਤਾਨ ਕੌਮਾਂਤਰੀ ਸਰਹੱਦ ‘ਤੇ ਇਕ ਘੁਸਪੈਠੀਏ ਨੂੰ ਮਾਰ ਮੁਕਾਇਆ। ਬੀਐਸਐਫ ਦੇ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਘਟਨਾ ਸਵੇਰੇ ਪੌਣੇ 10 ਵਜੇ ਦੇ ਕਰੀਬ ਸਾਂਬਾ ਸੈਕਟਰ ਦੀ ਚੱਕ ਫਕੀਰਾ ਸਰਹੱਦੀ ਚੌਕੀ ਨੇੜੇ ਵਾਪਰੀ। ਦੱਸਿਆ ਗਿਆ ਕਿ ਕਈ ਵਾਰ ਚਿਤਾਵਨੀ ਦੇਣ ਦੇ ਬਾਵਜੂਦ ਘੁਸਪੈਠੀਆ ਸਰਹੱਦ ਵਲ ਵਧਦਾ ਰਿਹਾ, ਜਿਸ ਤੋਂ ਬਾਅਦ ਜਵਾਨਾਂ ਨੇ ਉਸ ‘ਤੇ ਗੋਲੀ ਚਲਾ ਦਿੱਤੀ। ਪਾਕਿਸਤਾਨੀ ਘੁਸਪੈਠੀਏ ਦੀ ਲਾਸ਼ ਬਰਾਮਦ ਕਰ ਲਈ ਗਈ ਹੈ। ਇਸੇ ਦੌਰਾਨ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਰਾਜ ਸਭਾ ਵਿੱਚ ਪ੍ਰਸ਼ਨ ਕਾਲ ਦੌਰਾਨ ਇਕ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਭਾਰਤੀ ਫੌਜ ਦੀ ਜਿੰਨੀ ਸ਼ਲਾਘਾ ਕੀਤੀ ਜਾਵੇ, ਘੱਟ ਹੈ, ਕਿਉਂਕਿ ਉਨ੍ਹਾਂ ਨੇ ਪਾਕਿਸਤਾਨ ਦੀਆਂ ਨਾਪਾਕ ਕੋਸ਼ਿਸ਼ਾਂ ਨੂੰ ਸਰਹੱਦ ਤਕ ਹੀ ਸੀਮਤ ਕਰ ਦਿੱਤਾ ਹੈ। ਰੱਖਿਆ ਮੰਤਰੀ ਨੇ ਦੱਸਿਆ ਕਿ ਪਾਕਿਸਤਾਨ ਦਾ ਮੁੱਖ ਮੰਤਵ ਭਾਰਤ ਦੀ ਸ਼ਾਂਤੀ ਵਿੱਚ ਅੜਿੱਕੇ ਪਾਉਣਾ ਹੈ।
Check Also
ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਧੀਆਂ
ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ਘਰੇਲੂ ਗੈਸ ਸਿਲੰਡਰ 50 ਰੁਪਏ ਮਹਿੰਗਾ ਹੋ ਗਿਆ ਹੈ। ਅੱਜ …