Breaking News
Home / ਪੰਜਾਬ / ਉੱਤਰਾਖੰਡ ਵਿਚ ਆਏ ਹੜ੍ਹ ਦੌਰਾਨ ਲੁਧਿਆਣਾ ਦੇ ਪਿੰਡ ਪੂਰਬਾ ਦੇ ਚਾਰ ਨੌਜਵਾਨ ਲਾਪਤਾ

ਉੱਤਰਾਖੰਡ ਵਿਚ ਆਏ ਹੜ੍ਹ ਦੌਰਾਨ ਲੁਧਿਆਣਾ ਦੇ ਪਿੰਡ ਪੂਰਬਾ ਦੇ ਚਾਰ ਨੌਜਵਾਨ ਲਾਪਤਾ

ਇਲਾਕੇ ‘ਚ ਸੋਗ ਦੀ ਲਹਿਰ, ਨੌਜਵਾਨਾਂ ਦੀ ਸਲਾਮਤੀ ਲਈ ਹੋ ਰਹੀਆਂ ਅਰਦਾਸਾਂ
ਲੁਧਿਆਣਾ, ਬਿਊਰੋ ਨਿਊਜ਼
ਉੱਤਰਾਖੰਡ ਦੇ ਚਮੋਲੀ ‘ਚ ਲੰਘੇ ਕੱਲ੍ਹ ਗਲੇਸ਼ੀਅਰ ਟੁੱਟਣ ਕਾਰਨ ਆਏ ਹੜ੍ਹ ਦੀ ਲਪੇਟ ਵਿਚ ਆ ਕੇ ਲੁਧਿਆਣਾ ‘ਚ ਪੈਂਦੇ ਪਿੰਡ ਪੂਰਬਾ ਦੇ ਚਾਰ ਨੌਜਵਾਨ ਵੀ ਲਾਪਤਾ ਹੋ ਗਏ ਹਨ । ਇਸ ਪਿੰਡ ਵਿਚੋਂ ਅੱਧੀ ਦਰਜਨ ਦੇ ਕਰੀਬ ਨੌਜਵਾਨ ਪਿਛਲੇ ਲੰਬੇ ਸਮੇਂ ਤੋਂ ਇੱਥੇ ਆਪਣੀ ਰੋਜ਼ੀ ਰੋਟੀ ਕਮਾਉਣ ਲਈ ਜਾਂਦੇ ਸਨ । ਨੌਜਵਾਨਾਂ ਦੇ ਲਾਪਤਾ ਹੋਣ ਕਰਕੇ ਪਰਿਵਾਰਕ ਮੈਂਬਰ ਫ਼ਿਕਰਮੰਦ ਹਨ। ਇਸ ਨੂੰ ਲੈ ਕੇ ਪਿੰਡ ਪੂਰਬਾ ਵਿਚ ਸੋਗ ਦੀ ਲਹਿਰ ਹੈ ਅਤੇ ਨੌਜਵਾਨਾਂ ਦੇ ਸਹੀ ਸਲਾਮਤ ਦੀਆਂ ਅਰਦਾਸਾਂ ਕੀਤੀਆਂ ਜਾ ਰਹੀਆਂ ਹਨ। ਜ਼ਿਕਰਯੋਗ ਹੈ ਕਿ ਇਸ ਹੜ੍ਹ ਕਾਰਨ 202 ਵਿਅਕਤੀ ਲਾਪਤਾ ਦੱਸੇ ਜਾ ਰਹੇ ਹਨ ਅਤੇ ਹੁਣ ਤੱਕ 19 ਦੇ ਕਰੀਬ ਲਾਸ਼ਾਂ ਵੀ ਬਰਾਮਦ ਹੋ ਚੁੱਕੀਆਂ ਹਨ। ਪ੍ਰਸ਼ਾਸਨ ਲਗਾਤਾਰ ਰਾਹਤ ਕਾਰਜਾਂ ਵਿਚ ਲੱਗਾ ਹੋਇਆ ਹੈ।

Check Also

ਲੁਧਿਆਣਾ ਤੋਂ ‘ਆਪ’ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਨੂੰ ਸ਼ਰਾਬ ਨਾਲ ਤੋਲਿਆ

ਮਜੀਠੀਆ ਬੋਲੇ : ਲੋਕਾਂ ਨੇ ਪੀਤੀ ਤੁਪਕਾ ਤੁਪਕਾ ‘ਆਪ’ ਵਾਲਿਆਂ ਨੇ ਪੀਤੀ ਬਾਟੇ ਨਾਲ ਲੁਧਿਆਣਾ/ਬਿਊਰੋ …