10.2 C
Toronto
Wednesday, April 29, 2026
spot_img
Homeਪੰਜਾਬਪੰਜਾਬ 'ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਸਰਗਰਮੀਆਂ ਵਧੀਆਂ

ਪੰਜਾਬ ‘ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਸਰਗਰਮੀਆਂ ਵਧੀਆਂ

ਆਮ ਆਦਮੀ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਰੋਡ ਸ਼ੋਅ
ਚੰਡੀਗੜ੍ਹ, ਬਿਊਰੋ ਨਿਊਜ਼
ਪੰਜਾਬ ਵਿਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਸਰਗਰਮੀਆਂ ਵਧ ਗਈਆਂ ਹਨ। ਧਿਆਨ ਰਹੇ ਕਿ ਆਉਂਦੀ 14 ਫਰਵਰੀ ਨੂੰ ਪੰਜਾਬ ਵਿਚ ਨਗਰ ਨਿਗਮ ਲਈ ਵੋਟਾਂ ਪੈਣੀਆਂ ਹਨ। ਇਸ ਦੇ ਚੱਲਦਿਆਂ ਆਮ ਆਦਮੀ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਅੱਜ ਪੰਜਾਬ ‘ਚ ਕੁਝ ਥਾਵਾਂ ‘ਤੇ ਰੋਡ ਸ਼ੋਅ ਕੀਤੇ ਗਏ। ਇਸੇ ਦੌਰਾਨ ਆਮ ਆਦਮੀ ਪਾਰਟੀ ਦੇ ਸਹਿ-ਇੰਚਾਰਜ ਰਾਘਵ ਚੱਢਾ ਵੱਲੋਂ ਅੱਜ ਡੇਰਾਬੱਸੀ ਅਤੇ ਰੋਪੜ ਵਿੱਚ ‘ਆਪ’ ਦੇ ਉਮੀਦਵਾਰਾਂ ਦੇ ਹੱਕ ਵਿੱਚ ਰੋਡ ਸ਼ੋਅ ਕੀਤਾ ਗਿਆ। ਇਸ ਮੌਕੇ ਰਾਘਵ ਚੱਢਾ ਨੇ ‘ਆਪ’ ਦੇ ਉਮੀਦਵਾਰਾਂ ਨੂੰ ਜਿਤਾਉਣ ਦੀ ਅਪੀਲ ਕੀਤੀ। ਇਸੇ ਤਰ੍ਹਾਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਸੀਨੀਅਰ ਆਗੂ ਅਤੇ ਵਿਧਾਇਕ ਬਿਕਰਮ ਮਜੀਠੀਆ ਨੇ ਵੀ ਜੰਡਿਆਲਾ ਗੁਰੂ ਵਿਖੇ ਰੋਡ ਸ਼ੋਅ ਕੱਢਿਆ। ਰੋਡ ਸ਼ੋਅ ਦੌਰਾਨ ਮਜੀਠੀਆ ਨੇ ਕਿਹਾ ਕਿ ਨਗਰ ਕੌਂਸਲ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਸ਼ਾਨਦਾਰ ਜਿੱਤ ਹਾਸਲ ਕਰੇਗਾ। ਉਨ੍ਹਾਂ ਕਿਹਾ ਕਿ ਸੱਤਾਧਾਰੀ ਕਾਂਗਰਸ ਦੀਆਂ ਵਧੀਕੀਆਂ ਦਾ ਜਵਾਬ ਸੂਝਵਾਨ ਜਨਤਾ ਇਨ੍ਹਾਂ ਚੋਣਾਂ ਦੌਰਾਨ ਜ਼ਰੂਰ ਦੇਵੇਗੀ।

RELATED ARTICLES
POPULAR POSTS