ਖੇਤੀ ਕਾਨੂੰਨਾਂ ਸਬੰਧੀ ਸੋਨੀਆ ਗਾਂਧੀ ਨਾਲ ਹੋ ਸਕਦੀ ਹੈ ਗੱਲਬਾਤ
ਨਵੀਂ ਦਿੱਲੀ, ਬਿਊਰੋ ਨਿਊਜ਼
ਕਿਸਾਨ ਅੰਦੋਲਨ ਦੇ ਚੱਲਦਿਆਂ ਨਵਜੋਤ ਸਿੰਘ ਸਿੱਧੂ ਅੱਜ ਕਾਂਗਰਸ ਪਾਰਟੀ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੂੰ ਮਿਲਣ ਲਈ ਦਿੱਲੀ ਪਹੁੰਚੇ। ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਸਿੱਧੂ ਕਿਸਾਨੀ ਮਾਮਲਿਆਂ ਨੂੰ ਲੈ ਕੇ ਸੋਨੀਆ ਗਾਂਧੀ ਨਾਲ ਚਰਚਾ ਕਰਨਗੇ। ਨਵਜੋਤ ਸਿੱਧੂ ਪੰਜਾਬ ਦੀ ਰਾਜਨੀਤੀ ਵਿਚ ਜ਼ਿਆਦਾ ਸਰਗਰਮ ਨਹੀਂ ਹਨ, ਹਾਲਾਂਕਿ ਉਹ ਟਵਿੱਟਰ ‘ਤੇ ਸਰਗਰਮ ਰਹਿੰਦੇ ਹਨ। ਸ਼ੇਅਰੋ ਸ਼ਾਇਰੀ ਜ਼ਰੀਏ ਆਪਣੀਆਂ ਭਾਵਨਾਵਾਂ ਜ਼ਾਹਰ ਕਰਨ ਵਾਲੇ ਸਿੱਧੂ ਨੇ ਇਸ ਤੋਂ ਪਹਿਲਾਂ ਟਵੀਟ ਵੀ ਕੀਤਾ ਸੀ। ਸਿੱਧੂ ਨੇ ਕਿਹਾ ਸੀ ਕਿ ਇਹ ਦਬਦਬਾ, ਇਹ ਦੌਲਤਾਂ, ਇਹ ਹਕੂਮਤ ਦਾ ਨਸ਼ਾ, ਸਭ ਕਿਰਾਏਦਾਰ ਹੈ, ਘਰ ਬਦਲਦੇ ਰਹਿੰਦੇ ਹਨ। ਧਿਆਨ ਰਹੇ ਕਿ ਪੰਜਾਬ ਵਿਚ ਅਗਲੇ ਸਾਲ ਵਿਧਾਨ ਸਭਾ ਚੋਣਾਂ ਵੀ ਹੋਣੀਆਂ ਹਨ, ਜਿਸ ਕਰਕੇ ਸਿੱਧੂ ਦੀ ਸੋਨੀਆ ਗਾਂਧੀ ਨਾਲ ਮੁਲਾਕਾਤ ਨੂੰ ਅਹਿਮ ਮੰਨਿਆ ਜਾ ਰਿਹਾ ਹੈ।
Check Also
ਹੁਣ ਮਰਦ ਦਰਜੀ ਔਰਤਾਂ ਦਾ ਮਾਪ ਨਹੀਂ ਲੈ ਸਕਣਗੇ
ਯੂਪੀ ਮਹਿਲਾ ਕਮਿਸ਼ਨ ਨੇ ਲਿਆਂਦਾ ਮਤਾ ਲਖਨਊ/ਬਿਊਰੋ ਨਿਊਜ਼ ਉਤਰ ਪ੍ਰਦੇਸ਼ ਦੇ ਮਹਿਲਾ ਕਮਿਸ਼ਨ ਵੱਲੋਂ ਇਕ …