ਬਾਪੂ ਨੂੰ ਮਿਲ ਕੇ ਹੋ ਗਏ ਭਾਵੁਕ
ਨਵੀਂ ਦਿੱਲੀ, ਬਿਊਰੋ ਨਿਊਜ਼
ਫੌਜ ਵਿੱਚੋਂ ਛੁੱਟੀ ਆਏ ਸਿੱਖ ਜਵਾਨ ਆਪਣੇ ਪਿਤਾ ਨੂੰ ਮਿਲਣ ਲਈ ਦਿੱਲੀ ਕਿਸਾਨ ਮੋਰਚੇ ਉੱਤੇ ਪਹੁੰਚ ਗਏ। ਪਿਤਾ ਨੂੰ ਮਿਲਣ ‘ਤੇ ਨੌਜਵਾਨ ਸਿਪਾਹੀ ਭਾਵੁਕ ਹੋ ਗਿਆ ਤੇ ਅੱਖਾਂ ਵਿੱਚੋਂ ਹੰਝੂ ਆ ਗਏ। ਉਸਦਾ ਪਿਤਾ ਪਿਛਲੇ ਕਰੀਬ 75 ਦਿਨਾਂ ਤੋਂ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਦਿੱਲੀ ਮੋਰਚੇ ਉੱਤੇ ਡਟਿਆ ਹੋਇਆ ਹੈ। ਇਸ ਘਟਨਾ ਦੀ ਤਸਵੀਰ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਗਈ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਵੀ ਇਸ ਮਾਮਲੇ ਨੂੰ ਆਪਣੇ ਫੇਸਬੁੱਕ ਅਕਾਉਂਟ ਉੱਤੇ ਸ਼ੇਅਰ ਕੀਤਾ ਹੈ। ਸਿਰਸਾ ਨੇ ਕਿਹਾ ਕਿ ਜਦੋਂ ਇਕ ਸਿਪਾਹੀ ਛੁੱਟੀ ‘ਤੇ ਘਰ ਆਇਆ, ਤਾਂ ਉਹ ਪਹਿਲਾਂ ਆਪਣੇ ਕਿਸਾਨ ਪਿਤਾ ਨੂੰ ਮਿਲਣ ਲਈ ਦਿੱਲੀ ਬਾਰਡਰ ‘ਤੇ ਪਹੁੰਚਿਆ ਅਤੇ ਉਸ ਦੀਆਂ ਅੱਖਾਂ ਵਿਚ ਹੰਝੂ ਆ ਗਏ। ਜ਼ਿਕਰਯੋਗ ਹੈ ਕਿ ਪੰਜਾਬ ਦੇ ਵੱਡੀ ਗਿਣਤੀ ਵਿਚ ਫੌਜੀ ਪਰਿਵਾਰ ਕਿਸਾਨੀ ਸੰਘਰਸ਼ ਵਿਚ ਡਟੇ ਹੋਏ ਹਨ।
Check Also
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 8300 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ
ਵਿਕਾਸ ਪ੍ਰੋਜੈਕਟਾਂ ਲਈ ਤਾਮਿਲਨਾਡੂ ਵਾਸੀਆਂ ਨੂੰ ਦਿੱਤੀ ਵਧਾਈ ਰਾਮੇਸ਼ਵਰਮ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ …