Breaking News
Home / ਭਾਰਤ / ਰਾਕੇਸ਼ ਟਿਕੈਤ ਨੇ ਪ੍ਰਧਾਨ ਮੰਤਰੀ ਨੂੰ ਦਿੱਤਾ ਜਵਾਬ

ਰਾਕੇਸ਼ ਟਿਕੈਤ ਨੇ ਪ੍ਰਧਾਨ ਮੰਤਰੀ ਨੂੰ ਦਿੱਤਾ ਜਵਾਬ

ਕਿਹਾ, ਐਮ.ਐਸ.ਪੀ. ‘ਤੇ ਕਾਨੂੰਨ ਬਣਾਏ ਸਰਕਾਰ
ਗਾਜ਼ੀਪੁਰ ਬਾਰਡਰ, ਬਿਊਰੋ ਨਿਊਜ਼
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਭਾਸ਼ਣ ‘ਤੇ ਬੋਲਦਿਆਂ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਐਮ.ਐਸ.ਪੀ. ‘ਤੇ ਕਾਨੂੰਨ ਬਣੇ। ਦੇਸ਼ ਵਿਚ ਅਨਾਜਾਂ ਦੀ ਕੀਮਤ ਭੁੱਖ ਨਾਲ ਨਿਰਧਾਰਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਅਪੀਲ ਕਰਨੀ ਚਾਹੀਦੀ ਹੈ ਕਿ ਵਿਧਾਇਕ ਅਤੇ ਸੰਸਦ ਮੈਂਬਰ ਆਪਣੀ ਪੈਨਸ਼ਨ ਛੱਡਣ। ਜ਼ਿਕਰਯੋਗ ਹੈ ਕਿ ਲੰਘੇ ਕੱਲ੍ਹ ਵੀ ਟਿਕੈਤ ਨੇ ਕਿਹਾ ਸੀ ਕਿ ਜਦੋਂ ਤੱਕ ਤਿੰਨ ਖੇਤੀ ਕਾਨੂੰਨਾਂ ‘ਤੇ ਲੀਕ ਨਹੀਂ ਮਾਰੀ ਜਾਂਦੀ ਕਿਸਾਨ ਉਦੋਂ ਤੱਕ ਘਰਾਂ ਨੂੰ ਨਹੀਂ ਪਰਤਣਗੇ। ਇਸੇ ਦੌਰਾਨ ਬੀਕੇਯੂ ਰਾਜੇਵਾਲ ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਸਰਕਾਰ ਸ਼ੁਰੂ ਤੋਂ ਹੀ ਕਿਸਾਨ ਅੰਦੋਲਨ ਨੂੰ ਕਮਜ਼ੋਰ ਕਰਨ ਦੇ ਰਾਹ ਪਈ ਹੋਈ ਹੈ ਤੇ 26 ਜਨਵਰੀ ਨੂੰ ਕਿਸਾਨਾਂ ਦੀ ਟਰੈਕਟਰ ਪਰੇਡ ਮੌਕੇ ਸ਼ਰਾਰਤੀ ਅਨਸਰਾਂ ਵੱਲੋਂ ਕੀਤੀ ਹਿੰਸਾ ਉਸੇ ਕੜੀ ਦਾ ਹਿੱਸਾ ਸੀ। ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਪ੍ਰਧਾਨ ਡਾ. ਦਰਸ਼ਨ ਪਾਲ ਦਾ ਕਹਿਣਾ ਸੀ ਕਿ ਕਿਸਾਨਾਂ ਨੂੰ ਨਿਰਾਸ਼ ਕਰਨ ਵਾਲੀ ਹਰਿਆਣਾ ਦੀ ਖੱਟਰ ਸਰਕਾਰ ਨੂੰ ਨੈਤਿਕ ਤੌਰ ‘ਤੇ ਸੱਤਾ ਵਿੱਚ ਬਣੇ ਰਹਿਣ ਦਾ ਕੋਈ ਅਧਿਕਾਰ ਨਹੀਂ ਹੈ।

Check Also

ਛੱਤੀਸਗੜ੍ਹ ’ਚ ਸੁਰੱਖਿਆ ਬਲਾਂ ਤੇ ਨਕਸਲੀਆਂ ਵਿਚਾਲੇ ਹੋਇਆ ਮੁਕਾਬਲਾ

  28 ਤੋਂ ਵੱਧ ਨਕਸਲੀ ਮਾਰੇ ਜਾਣ ਦੀ ਖਬਰ ਰਾਏਪੁਰ/ਬਿਊਰੋ ਨਿਊਜ਼ ਛੱਤੀਸਗੜ੍ਹ ਦੇ ਨਾਰਾਇਣਪੁਰ ਜ਼ਿਲ੍ਹੇ …