ਕਿਹਾ, ਸਿੱਖਾਂ ਨੂੰ ਗੁੰਮਰਾਹ ਕਰਨ ਦੀ ਹੋ ਰਹੀ ਹੈ ਕੋਸ਼ਿਸ਼
ਨਵੀਂ ਦਿੱਲੀ, ਬਿਊਰੋ ਨਿਊਜ਼
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਸਾਨਾਂ ਨੂੰ ਖੇਤੀ ਕਾਨੂੰਨਾਂ ਖਿਲਾਫ਼ ਜਾਰੀ ਰੋਸ ਪ੍ਰਦਰਸ਼ਨ ਬੰਦ ਕਰਨ ਦੀ ਅਪੀਲ ਕਰਦਿਆਂ ਖੇਤੀਬਾੜੀ ਸੁਧਾਰਾਂ ‘ਤੇ ਵਿਰੋਧੀ ਧਿਰਾਂ ਵੱਲੋਂ ਅਚਾਨਕ ਯੂ ਟਰਨ ਲੈਣ ‘ਤੇ ਸਵਾਲ ਉਠਾਏ। ਪ੍ਰਧਾਨ ਮੰਤਰੀ ਨੇ ਰੋਸ ਪ੍ਰਦਰਸ਼ਨ ਦੀ ਹਮਾਇਤ ਕਰਨ ਵਾਲਿਆਂ ਬਾਰੇ ਕਿਹਾ ਕਿ ਮੁਲਕ ਵਿੱਚ ਪ੍ਰਦਰਸ਼ਨ ਕਰਨ ਵਾਲਿਆਂ ਦੀ ਨਵੀਂ ‘ਨਸਲ’ ਪੈਦਾ ਹੋ ਗਈ ਹੈ ਜੋ ਬਿਨਾਂ ਪ੍ਰਦਰਸ਼ਨਾਂ ਦੇ ਜੀਅ ਨਹੀਂ ਸਕਦੀ ਤੇ ਮੁਲਕ ਨੂੰ ਇਨ੍ਹਾਂ ਤੋਂ ਸੁਚੇਤ ਰਹਿਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ਦੇ ਯੋਗਦਾਨ ‘ਤੇ ਭਾਰਤ ਨੂੰ ਬਹੁਤ ਮਾਣ ਹੈ ਤੇ ਕੁਝ ਲੋਕਾਂ ਵੱਲੋਂ ਉਨ੍ਹਾਂ ਬਾਰੇ ਵਰਤੀ ਜਾ ਰਹੀ ਭਾਸ਼ਾ ਨਾਲ ਮੁਲਕ ਨੂੰ ਕੋਈ ਲਾਭ ਨਹੀਂ ਹੋੇਵੇਗਾ। ਉਨ੍ਹਾਂ ਇਲਜ਼ਾਮ ਲਾਇਆ ਕਿ ਕੁਝ ਲੋਕ ਸਿੱਖਾਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਮੋਦੀ ਨੇ ਕਿਹਾ ਕਿ ਸਿੱਖਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਹੋ ਰਹੀ ਹੈ। ਉਨ੍ਹਾਂ ਇਹ ਵੀ ਕਿਹਾ ਕਿ 1984 ਦੇ ਕਤਲੇਆਮ ਦੌਰਾਨ ਸਭ ਤੋਂ ਵੱਧ ਪੰਜਾਬ ਦੇ ਹੰਝੂ ਵਹੇ ਸਨ। ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਮੋਦੀ ਨੇ ਰਾਜ ਸਭਾ ਵਿਚ ਆਪਣੇ ਭਾਸ਼ਣ ਦੌਰਾਨ ਕਿਸਾਨ ਅੰਦੋਲਨ, ਬੰਗਾਲ ਅਤੇ ਖੇਤੀ ਕਾਨੂੰਨਾਂ ਬਾਰੇ ਆਪਣੀ ਗੱਲ ਕਹੀ।
Check Also
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 8300 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ
ਵਿਕਾਸ ਪ੍ਰੋਜੈਕਟਾਂ ਲਈ ਤਾਮਿਲਨਾਡੂ ਵਾਸੀਆਂ ਨੂੰ ਦਿੱਤੀ ਵਧਾਈ ਰਾਮੇਸ਼ਵਰਮ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ …