ਮੌਤਾਂ ਦੀ ਗਿਣਤੀ 31 ਹੋਈ, 175 ਅਜੇ ਵੀ ਲਾਪਤਾ
ਦੇਹਰਾਦੂਨ, ਬਿਊਰੋ ਨਿਊਜ਼
ਉੱਤਰਾਖੰਡ ਦੇ ਚਮੋਲੀ ਜ਼ਿਲ੍ਹੇ ਵਿੱਚ ਰਿਸ਼ੀਗੰਗਾ ਵਾਦੀ ਵਿੱਚ ਆਏ ਹੜ੍ਹ ਕਾਰਨ ਮਰਨ ਵਾਲਿਆਂ ਦੀ ਗਿਣਤੀ ਵਧ ਕੇ 31 ਤਕ ਪੁੱਜ ਗਈ ਅਤੇ 175 ਵਿਅਕਤੀ ਅਜੇ ਵੀ ਲਾਪਤਾ ਹਨ। ਇਨ੍ਹਾਂ ਲਾਪਤਾ ਵਿਅਕਤੀਆਂ ਵਿਚ ਲੁਧਿਆਣਾ ਜ਼ਿਲ੍ਹੇ ਦੇ ਵੀ ਚਾਰ ਨੌਜਵਾਨ ਸ਼ਾਮਲ ਹਨ। ਸੂਬੇ ਦੇ ਮੁੱਖ ਮੰਤਰੀ ਨੇ ਅੱਜ ਸਵੇਰੇ ਇਲਾਕੇ ਦਾ ਹਵਾਈ ਸਰਵੇਖਣ ਕੀਤਾ ਅਤੇ ਹਾਦਸੇ ਦੌਰਾਨ ਜ਼ਖ਼ਮੀ ਹੋਏ ਵਿਅਕਤੀਆਂ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਦਾ ਹਾਲ ਚਾਲ ਪੁੱਛਿਆ। ਰਿਸ਼ੀਗੰਗਾ ਅਤੇ ਤਪੋਵਨ ਬਿਜਲੀ ਪ੍ਰਾਜੈਕਟ ਵਿੱਚ ਕੰਮ ਕਰਨ ਵਾਲੇ ਅਤੇ ਆਲੇ ਦੁਆਲੇ ਰਹਿਣ ਵਾਲੇ ਕਰੀਬ ਅੱਧਾ ਦਰਜਨ ਵਿਅਕਤੀ ਇਸ ਹਾਦਸੇ ਵਿੱਚ ਜ਼ਖ਼ਮੀ ਵੀ ਹੋਏ ਹਨ।
Check Also
ਜਗਦੀਸ਼ ਸਿੰਘ ਝੀਂਡਾ ਬਣੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਪ੍ਰਧਾਨ
ਝੀਂਡਾ ਨੇ ਸਿੱਖ ਕੌਮ ਦੀ ਭਲਾਈ ਲਈ ਕੰਮ ਕਰਨ ਦਾ ਕੀਤਾ ਵਾਅਦਾ ਚੰਡੀਗੜ੍ਹ/ਬਿਊਰੋ ਨਿਊਜ਼ ਹਰਿਆਣਾ …