Breaking News
Home / ਭਾਰਤ / ਪੈਟਰੋਲ ਦੀ ਕੀਮਤ 100 ਰੁਪਏ ਪ੍ਰਤੀ ਲੀਟਰ ਵੱਲ ਨੂੰ ਵਧੀ

ਪੈਟਰੋਲ ਦੀ ਕੀਮਤ 100 ਰੁਪਏ ਪ੍ਰਤੀ ਲੀਟਰ ਵੱਲ ਨੂੰ ਵਧੀ

ਮੁੰਬਈ ‘ਚ ਪੈਟਰੋਲ 94 ਅਤੇ ਡੀਜ਼ਲ 85 ਰੁਪਏ ਪ੍ਰਤੀ ਲੀਟਰ ਹੋਇਆ
ਨਵੀਂ ਦਿੱਲੀ, ਬਿਊਰੋ ਨਿਊਜ਼
ਕੇਂਦਰ ਵਿਚ ਨਰਿਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਦੇ ਚੱਲਦਿਆਂ ਤਿੰਨ ਦਿਨਾਂ ਦੇ ਵਕਫ਼ੇ ਬਾਅਦ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਅੱਜ ਮੁੜ ਵਾਧਾ ਹੋਇਆ, ਜਿਸ ਦੇ ਚੱਲਦਿਆਂ ਪੈਟਰੋਲੀਅਮ ਪਦਾਰਥਾਂ ਦੀਆਂ ਕੀਮਤਾਂ ਨਵੀਆਂ ਉਚਾਈਆਂ ‘ਤੇ ਪੁੱਜ ਗਈਆਂ ਹਨ। ਜਨਤਕ ਖੇਤਰ ਦੀਆਂ ਤੇਲ ਕੰਪਨੀਆਂ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ 35 ਪੈਸੇ ਲਿਟਰ ਦਾ ਵਾਧਾ ਹੋਇਆ ਹੈ। ਇਸ ਵਾਧੇ ਨਾਲ ਮੁੰਬਈ ਵਿਚ ਪੈਟਰੋਲ ਦੀ ਕੀਮਤ 94 ਰੁਪਏ ਪ੍ਰਤੀ ਲੀਟਰ ਤੱਕ ਪਹੁੰਚ ਗਈ ਹੈ। ਦਿੱਲੀ ਵਿੱਚ ਵੀ ਪੈਟਰੋਲ ਦੀ ਕੀਮਤ 88 ਰੁਪਏ ਤੱਕ ਪਹੁੰਚ ਗਈ ਹੈ। ਇਸੇ ਤਰ੍ਹਾਂ ਦਿੱਲੀ ਵਿੱਚ ਡੀਜ਼ਲ ਦੀ ਕੀਮਤ ਵਧ ਕੇ 77 ਰੁਪਏ 48 ਪੈਸੇ ਅਤੇ ਮੁੰਬਈ ਵਿੱਚ 84 ਰੁਪਏ 36 ਪੈਸੇ ਪ੍ਰਤੀ ਲੀਟਰ ਹੋ ਗਈ ਹੈ। ਅੰਦਾਜ਼ਾ ਲਗਾਇਆ ਜਾ ਰਿਹਾ ਹੈ ਜੇ ਇਸੇ ਤਰ੍ਹਾਂ ਤੇਲ ਕੀਮਤਾਂ ਵਿਚ ਵਾਧਾ ਹੁੰਦਾ ਗਿਆ ਕਿ ਛੇਤੀ ਹੀ ਪੈਟਰੋਲ 100 ਰੁਪਏ ਪ੍ਰਤੀ ਲੀਟਰ ਤੋਂ ਵੀ ਪਾਰ ਹੋ ਜਾਵੇਗਾ।

Check Also

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੰਮੂ-ਕਸ਼ਮੀਰ ਨੂੰ ਰਾਜ ਦਾ ਦਰਜਾ ਦੇਣ ਦਾ ਕੀਤਾ ਵਾਅਦਾ

ਕਿਹਾ : ਜੰਮੂ-ਕਸ਼ਮੀਰ ਦੇ ਨੌਜਵਾਨਾਂ ਦਾ ਲੋਕਤੰਤਰ ਵਿਚ ਭਰੋਸਾ ਹੋਇਆ ਬਹਾਲ ਸ੍ਰੀਨਗਰ/ਬਿਊਰੋ ਨਿਊਜ਼ : ਸ੍ਰੀਨਗਰ …