ਕਾਰਜਕਾਲ ਦਾ ਸਮਾਂ ਪੂਰਾ ਹੋਣ ‘ਤੇ ਦਿੱਤੀ ਭਾਵੁਕ ਵਿਦਾਇਗੀ
ਨਵੀਂ ਦਿੱਲੀ, ਬਿਊਰੋ ਨਿਊਜ਼
ਰਾਜ ਸਭਾ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਵਿਰੋਧੀ ਧਿਰ ਦੇ ਆਗੂ ਅਤੇ ਕਾਂਗਰਸ ਦੇ ਸੀਨੀਅਰ ਮੈਂਬਰ ਗੁਲਾਮ ਨਬੀ ਆਜ਼ਾਦ ਦੀ ਤਾਰੀਫ਼ ਕਰਦਿਆਂ ਭਾਵੁਕ ਹੋ ਗਏ। ਧਿਆਨ ਰਹੇ ਕਿ ਗੁਲਾਮ ਨਬੀ ਆਜ਼ਾਦ ਦਾ ਉਪਰਲੇ ਸਦਨ ਵਿੱਚ ਕਾਰਜਕਾਲ ਪੂਰਾ ਹੋ ਰਿਹਾ ਹੈ ਅਤੇ ਉਨ੍ਹਾਂ ਨੂੰ ਅੱਜ ਵਿਦਾਇਗੀ ਦਿੱਤੀ ਗਈ। ਮੋਦੀ ਨੇ ਉਨ੍ਹਾਂ ਨੂੰ ਇਕ ਬਿਹਤਰੀਨ ਦੋਸਤ ਦੱਸਦਿਆਂ ਕਿਹਾ ਕਿ ਵਿਰੋਧੀ ਧਿਰ ਦੇ ਆਗੂ ਦੇ ਅਹੁਦੇ ‘ਤੇ ਰਹਿੰਦਿਆਂ ਆਜ਼ਾਦ ਨੇ ਕਦੇ ਆਪਣਾ ਪ੍ਰਭਾਵ ਸਥਾਪਤ ਕਰਨ ਦੀ ਕੋਸ਼ਿਸ਼ ਨਹੀਂ ਕੀਤੀ। ਪ੍ਰਧਾਨ ਮੰਤਰੀ ਨੇ ਦੱਸਿਆ ਕਿ ਜਦੋਂ ਉਹ ਗੁਜਰਾਤ ਦੇ ਮੁੱਖ ਮੰਤਰੀ ਸਨ, ਉਦੋਂ ਆਜ਼ਾਦ ਜੰਮੂ ਕਸ਼ਮੀਰ ਦੇ ਮੁੱਖ ਮੰਤਰੀ ਸਨ। ਆਜ਼ਾਦ ਦੇ ਕਾਰਜਕਾਲ ਦਾ ਸਮਾਂ 15 ਫਰਵਰੀ ਨੂੰ ਪੂਰਾ ਹੋ ਰਿਹਾ ਹੈ।
Check Also
ਹੁਣ ਮਰਦ ਦਰਜੀ ਔਰਤਾਂ ਦਾ ਮਾਪ ਨਹੀਂ ਲੈ ਸਕਣਗੇ
ਯੂਪੀ ਮਹਿਲਾ ਕਮਿਸ਼ਨ ਨੇ ਲਿਆਂਦਾ ਮਤਾ ਲਖਨਊ/ਬਿਊਰੋ ਨਿਊਜ਼ ਉਤਰ ਪ੍ਰਦੇਸ਼ ਦੇ ਮਹਿਲਾ ਕਮਿਸ਼ਨ ਵੱਲੋਂ ਇਕ …