19 C
Toronto
Friday, September 4, 2026
spot_img
Homeਪੰਜਾਬਪੰਜਾਬ ਦੇ ਸੇਵਾ ਕੇਂਦਰਾਂ ਵਿਚ 56 ਸੇਵਾਵਾਂ ਦੀ ਸ਼ੁਰੂਆਤ

ਪੰਜਾਬ ਦੇ ਸੇਵਾ ਕੇਂਦਰਾਂ ਵਿਚ 56 ਸੇਵਾਵਾਂ ਦੀ ਸ਼ੁਰੂਆਤ

ਪੰਜਾਬ ਦੇ ਸੇਵਾ ਕੇਂਦਰਾਂ ਵਿਚ 56 ਸੇਵਾਵਾਂ ਦੀ ਸ਼ੁਰੂਆਤਮੁੱਖ ਮੰਤਰੀ ਨੇ ਕੀਤਾ ਵਰਚੂਅਲ ਉਦਘਾਟਨ
ਲੁਧਿਆਣਾ, ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਡੀਓ ਕਾਨਫਰੰਸ ਰਾਹੀਂ ਸੇਵਾ ਕੇਂਦਰਾਂ ਵਿੱਚ ਸ਼ੁਰੂ ਹੋਣ ਵਾਲੀਆਂ ਨਵੀਆਂ 56 ਸੇਵਾਵਾਂ ਦਾ ਉਦਘਾਟਨ ਕੀਤਾ। ਪੰਜਾਬ ਦੇ ਸਮੂਹ ਜ਼ਿਲ੍ਹਿਆਂ ਵਿਚ ਬਣੇ ਸੇਵਾ ਕੇਂਦਰਾਂ ਵਿਚ ਅੱਜ ਤੋਂ ਇਨ੍ਹਾਂ ਸੇਵਾਵਾਂ ਦੀ ਸ਼ੁਰੂਆਤ ਹੋ ਗਈ ਹੈ। ਲੁਧਿਆਣਾ ਦੇ ਮਿੰਨੀ ਸਕੱਤਰੇਤ ‘ਚ ਬਣੇ ਬੱਚਤ ਭਵਨ ਵਿਖੇ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ, ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ, ਮੇਅਰ ਬਲਕਾਰ ਸਿੰਘ ਸੰਧੂ ਤੋਂ ਇਲਾਵਾ ਹੋਰ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਵੀਡੀਓ ਕਾਨਫਰੰਸ ਕੀਤੀ।

RELATED ARTICLES
POPULAR POSTS