ਮੁੱਖ ਮੰਤਰੀ ਕੈਪਟਨ ਅਮਰਿੰਦਰ ਨੇ ਕੀਤੀ ਖਾਰਜ
ਚੰਡੀਗੜ੍ਹ, ਬਿਊਰੋ ਨਿਊਜ਼
ਪੰਜਾਬ ਸਰਕਾਰ ਨੇ ਪਿਛਲੇ ਸਾਲ ਅਪ੍ਰੈਲ ਵਿਚ ਸੂਬੇ ਦੀ ਆਰਥਕ ਸਥਿਤੀ ਨੂੰ ਪਟੜੀ ‘ਤੇ ਲਿਆਉਣ ਲਈ ਮਾਹਰਾਂ ਦੀ ਕਮੇਟੀ ਬਣਾਈ ਸੀ। ਮੁੱਖ ਮੰਤਰੀ ਕੈਪਟਨ ਅਮਰਿੰਦਰ ਨੇ ਯੋਜਨਾ ਕਮਿਸ਼ਨ ਦੇ ਸਾਬਕਾ ਉਪ ਪ੍ਰਧਾਨ ਮੌਨਟੇਕ ਸਿੰਘ ਆਹਲੂਵਾਲੀਆ ਨੂੰ ਇਸ ਕਮੇਟੀ ਦਾ ਪ੍ਰਧਾਨ ਬਣਾਇਆ ਸੀ। ਕਮੇਟੀ ਨੇ ਖੇਤੀ ਸਬੰਧੀ ਸਿਫਾਰਸ਼ਾਂ ਕੀਤੀਆਂ ਅਤੇ ਪੰਜਾਬ ਵਿਚ ਕੰਟਰੈਕਟ ਫਾਰਮਿੰਗ ਨੂੰ ਪ੍ਰਫੁੱਲਤ ਕਰਨ ਦੀ ਸਿਫਾਰਸ਼ ਕੀਤੀ। ਇਨ੍ਹਾਂ ਸਿਫਾਰਸ਼ਾਂ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖਾਰਜ ਕਰ ਦਿੱਤਾ। ਕੈਪਟਨ ਨੇ ਕਿਹਾ ਕਿ ਇਨ੍ਹਾਂ ਸਿਫਾਰਸ਼ਾਂ ਅਤੇ ਸੰਸਦੀ ਕਮੇਟੀ ਦੀਆਂ ਸਿਫਾਰਸ਼ਾਂ ਵਿਚ ਕੋਈ ਅੰਤਰ ਨਹੀਂ ਹੈ। ਉਨ੍ਹਾਂ ਟਵੀਟ ਕਰਦੇ ਹੋਏ ਕਿਹਾ ਕਿ ਖੇਤੀ ਸੈਕਟਰ ਨੂੰ ਲੈ ਕੇ ਮੌਨਟੇਕ ਸਿੰਘ ਆਹਲੂਵਾਲੀਆ ਕਮੇਟੀ ਦੀਆਂ ਸਿਫਾਰਸ਼ਾਂ ਨੂੰ ਖਾਰਜ ਕਰਕੇ ਮੈਂ ਆਪਣੀ ਸਰਕਾਰ ਦਾ ਸਟੈਂਡ ਸਪੱਸ਼ਟ ਕੀਤਾ ਹੈ। ਉਨ੍ਹਾਂ ਕਿਹਾ ਕਿ ਅਜਿਹੀ ਕੋਈ ਵੀ ਸਿਫਾਰਸ਼ ਜੋ ਕਿਸਾਨਾਂ ਦੇ ਹਿੱਤ ਵਿਚ ਨਹੀਂ ਹੈ, ਉਸ ਨੂੰ ਪੰਜਾਬ ਵਿਚ ਲਾਗੂ ਨਹੀਂ ਕੀਤਾ ਜਾਵੇਗਾ।
Check Also
ਕਿਸਾਨ ਆਗੂ ਡੱਲੇਵਾਲ ਨੇ ਮੁੱਖ ਮੰਤਰੀ ਮਾਨ ਦੀ ਚੁਣੌਤੀ ਕਬੂਲੀ
ਕਿਹਾ : ਮੀਡੀਆ ਦੇ ਸਾਹਮਣੇ ਕਰਵਾਈ ਜਾਵੇ ਡਿਬੇਟ ਬਠਿੰਡਾ/ਬਿਊਰੋ ਨਿਊਜ਼ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ …