ਪੁਲਿਸ ਨੇ ਕਿਸਾਨਾਂ ‘ਤੇ ਕੀਤਾ ਲਾਠੀਚਾਰਜ
ਫਿਰੋਜ਼ਪੁਰ, ਬਿਊਰੋ ਨਿਊਜ਼
ਕਿਸਾਨ ਅੰਦੋਲਨ ਦੇ ਚੱਲਦਿਆਂ ਪੰਜਾਬ ਵਿਚ ਭਾਰਤੀ ਜਨਤਾ ਪਾਰਟੀ ਦੇ ਆਗੂਆਂ ਦਾ ਵਿਰੋਧ ਜਾਰੀ ਹੈ। ਅੱਜ ਸਵੇਰੇ ਫਿਰੋਜ਼ਪੁਰ ਵਿਚ ਕਿਸਾਨਾਂ ਨੇ ਭਾਜਪਾ ਦੇ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਦਾ ਘਿਰਾਓ ਕੀਤਾ। ਕਿਸਾਨ ਬੈਰੀਕੇਡਿੰਗ ਤੋੜ ਕੇ ਅਸ਼ਵਨੀ ਸ਼ਰਮਾ ਦੀ ਗੱਡੀ ਤੱਕ ਪਹੁੰਚ ਗਏ। ਧਿਆਨ ਰਹੇ ਕਿ ਭਾਜਪਾ ਪ੍ਰਧਾਨ ਫਿਰੋਜ਼ਪੁਰ ਵਿਚ ਪਾਰਟੀ ਵਰਕਰਾਂ ਨਾਲ ਬੈਠਕ ਕਰਨ ਲਈ ਪਹੁੰਚੇ ਤਾਂ ਕਿਸਾਨਾਂ ਨੇ ਉਨ੍ਹਾਂ ਦਾ ਵਿਰੋਧ ਸ਼ੁਰੂ ਕਰ ਦਿੱਤਾ। ਇਸ ਦੌਰਾਨ ਪੁਲਿਸ ਨੇ ਕਿਸਾਨਾਂ ‘ਤੇ ਹਲਕਾ ਲਾਠੀਚਾਰਜ ਵੀ ਕੀਤਾ। ਇਹ ਵੀ ਜਾਣਕਾਰੀ ਮਿਲੀ ਹੈ ਕਿ ਕਿਸਾਨਾਂ ਨੇ ਭਾਜਪਾ ਆਗੂ ਸੁਖਪਾਲ ਸਿੰਘ ਨੰਨੂ ਦਾ ਵੀ ਘਿਰਾਓ ਕੀਤਾ ਅਤੇ ਧੱਕਾ ਮੁੱਕੀ ਵੀ ਹੋਈ। ਭਾਜਪਾ ਦੇ ਸਾਬਕਾ ਵਿਧਾਇਕ ਸੁਖਪਾਲ ਸਿੰਘ ਨੰਨੂ ਨੇ ਕਿਹਾ ਕਿ ਭਾਜਪਾ ਵਰਕਰਾਂ ‘ਤੇ ਜਿਹੜੇ ਹਮਲੇ ਹੋ ਰਹੇ ਹਨ, ਉਸ ਲਈ ਕਾਂਗਰਸੀ ਜ਼ਿੰਮੇਵਾਰ ਹਨ।
Check Also
ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ
ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …