ਹਰਿਆਣਾ ਦੇ ਪਾਣੀਪਤ ਜ਼ਿਲ੍ਹੇ ਨਾਲ ਸਬੰਧਤ ਸੀ ਮ੍ਰਿਤਕ ਕਿਸਾਨ ਹਰਿੰਦਰ
ਸਿੰਘੂ ਬਾਰਡਰ, ਬਿਊਰੋ ਨਿਊਜ਼
ਖੇਤੀ ਕਾਨੂੰਨਾਂ ਵਿਰੁੱਧ ਚੱਲ ਰਹੇ ਅੰਦੋਲਨ ਵਿਚਾਲੇ ਸਿੰਘੂ ਬਾਰਡਰ ‘ਤੇ ਅੱਜ ਸਵੇਰੇ ਇਕ ਹੋਰ ਕਿਸਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮ੍ਰਿਤਕ ਕਿਸਾਨ ਦੀ ਪਹਿਚਾਣ ਹਰਿੰਦਰ ਦੇ ਰੂਪ ‘ਚ ਹੋਈ ਹੈ ਅਤੇ ਉਹ ਹਰਿਆਣਾ ਦੇ ਪਾਣੀਪਤ ਜ਼ਿਲ੍ਹੇ ਦੇ ਸੇਵਾ ਪਿੰਡ ਦਾ ਰਹਿਣ ਵਾਲਾ ਸੀ। ਇਸ ਤੋਂ ਪਹਿਲਾਂ ਲੰਘੇ ਕੱਲ੍ਹ ਵੀ ਰੋਹਤਕ ਵਿਚ ਇਕ ਕਿਸਾਨ ਦੀ ਮੌਤ ਹੋ ਗਈ ਸੀ। ਜਿਸ ਨੂੰ ਟਿੱਕਰੀ ਬਾਰਡਰ ‘ਤੇ ਠੰਡ ਲੱਗਣ ਤੋਂ ਬਾਅਦ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ। ਜ਼ਿਕਰਯੋਗ ਹੈ ਕਿ ਖੇਤੀ ਕਾਨੂੰਨਾਂ ਖਿਲਾਫ ਦਿੱਲੀ ਦੀਆਂ ਸਰਹੱਦਾਂ ‘ਤੇ ਢਾਈ ਮਹੀਨਿਆਂ ਤੋਂ ਲਗਾਤਾਰ ਕਿਸਾਨਾਂ ਵਲੋਂ ਸੰਘਰਸ਼ ਕੀਤਾ ਜਾ ਰਿਹਾ ਹੈ। ਇਸ ਸੰਘਰਸ਼ ਦੌਰਾਨ ਹੁਣ ਤੱਕ 150 ਦੇ ਕਰੀਬ ਕਿਸਾਨਾਂ ਦੀ ਜਾਨ ਜਾ ਚੁੱਕੀ ਹੈ।
Check Also
ਭਾਰਤ ਨੇ ਆਸਟਰੇਲੀਆ ਨੂੰ ਟੈਸਟ ਮੈਚ ’ਚ ਵੱਡੇ ਫਰਕ ਨਾਲ ਹਰਾਇਆ
ਜਸਪ੍ਰੀਤ ਬੁਮਰਾਹ ਨੂੰ ਮਿਲਿਆ ਮੈਨ ਆਫ ਦਾ ਮੈਚ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਕ੍ਰਿਕਟ ਟੀਮ ਨੇ …