11.2 C
Toronto
Monday, May 4, 2026
spot_img
HomeUncategorizedਦਿੱਲੀ ਪੁਲਿਸ ਨੇ ਦੀਪ ਸਿੱਧੂ ਨੂੰ ਕੀਤਾ ਗ੍ਰਿਫਤਾਰ

ਦਿੱਲੀ ਪੁਲਿਸ ਨੇ ਦੀਪ ਸਿੱਧੂ ਨੂੰ ਕੀਤਾ ਗ੍ਰਿਫਤਾਰ

ਦੀਪ ਸਿੱਧੂ ‘ਤੇ ਦਿੱਲੀ ਪੁਲਿਸ ਨੇ ਰੱਖਿਆ ਸੀ ਇਨਾਮ
ਨਵੀਂ ਦਿੱਲੀ, ਬਿਊਰੋ ਨਿਊਜ਼
ਗਣਤੰਤਰ ਦਿਵਸ ਮੌਕੇ ਦਿੱਲੀ ਦੇ ਲਾਲ ਕਿਲੇ ਵਿੱਚ ਹੋਈ ਹਿੰਸਾ ਦੇ ਮਾਮਲੇ ‘ਚ ਮੁਲਜ਼ਮ ਵਜੋਂ ਨਾਮਜ਼ਦ ਅਦਾਕਾਰ ਦੀਪ ਸਿੱਧੂ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਜ਼ਿਕਰਯੋਗ ਹੈ ਕਿ ਦਿੱਲੀ ਪੁਲਿਸ ਨੇ ਦੀਪ ਸਿੱਧੂ ਅਤੇ 3 ਹੋਰਨਾਂ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਇਕ ਲੱਖ ਰੁਪਏ ਦਾ ਇਨਾਮ ਐਲਾਨਿਆ ਸੀ। ਦੀਪ ਸਿੱਧੂ ਉੱਤੇ 26 ਜਨਵਰੀ ਨੂੰ ਦਿੱਲੀ ‘ਚ ਕਿਸਾਨਾਂ ਵੱਲੋਂ ਕੱਢੇ ਟਰੈਕਟਰ ਮਾਰਚ ਦੌਰਾਨ ਕਿਸਾਨਾਂ ਨੂੰ ਭੜਕਾਉਣ ਤੇ ਲਾਲ ਕਿਲੇ ਵਿਚ ਦਾਖਲ ਹੋ ਕੇ ਧਾਰਮਿਕ ਝੰਡਾ ਫਹਿਰਾਉਣ ਦਾ ਇਲਜ਼ਾਮ ਹੈ। ਦਿੱਲੀ ਪੁਲਿਸ ਦਾ ਦਾਅਵਾ ਹੈ ਕਿ ਦੀਪ ਸਿੱਧੂ ਨੂੰ ਹਰਿਆਣਾ ਵਿਚ ਪੈਂਦੇ ਕਰਨਾਲ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਦਿੱਲੀ ਪੁਲਿਸ ਨੇ ਦੀਪ ਸਿੱਧੂ ਦੇ ਖਿਲਾਫ਼ ਦੇਸ਼ਧ੍ਰੋਹ ਅਤੇ ਯੂਏਪੀਏ ਦੀ ਧਾਰਾ ਵੀ ਦਰਜ ਕੀਤੀ ਹੋਈ ਹੈ। ਦਿੱਲੀ ਪੁਲਿਸ ਨੇ ਉਸ ਨੂੰ ਤੀਸ ਹਜ਼ਾਰੀ ਅਦਾਲਤ ਵਿਚ ਪੇਸ਼ ਕਰਕੇ 7 ਦਿਨ ਦਾ ਰਿਮਾਂਡ ਲੈ ਲਿਆ ਹੈ।

RELATED ARTICLES
POPULAR POSTS