10.1 C
Toronto
Wednesday, September 23, 2026
spot_img
Homeਪੰਜਾਬਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿਚ ਰੋਡ ਸ਼ੋਅ

ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿਚ ਰੋਡ ਸ਼ੋਅ

ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿਚ ਰੋਡ ਸ਼ੋਅਰਾਘਵ ਚੱਢਾ ਨੇ ਅਕਾਲੀ ਅਤੇ ਕਾਂਗਰਸੀਆਂ ‘ਤੇ ਲਗਾਏ ਇਲਜ਼ਾਮ
ਚੰਡੀਗੜ੍ਹ, ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਪੰਜਾਬ ਦੇ ਸਹਿ ਇੰਚਾਰਜ ਅਤੇ ਦਿੱਲੀ ਤੋਂ ਵਿਧਾਇਕ ਰਾਘਵ ਚੱਢਾ ਨੇ ਕਿਹਾ ਕਿ ਬਾਦਲਾਂ ਅਤੇ ਕਾਂਗਰਸੀਆਂ ਨੇ ਪੰਜਾਬ ਨੂੰ ਅੱਜ ਤਬਾਹੀ ਦੇ ਕੰਢੇ ਲਿਆ ਖੜ੍ਹਾ ਕੀਤਾ ਹੈ। ਰਾਘਵ ਚੱਢਾ ਨੇ ਨਗਰ ਨਿਗਮ ਦੀਆਂ ਚੋਣਾਂ ਨੂੰ ਲੈ ਕੇ ‘ਆਪ’ ਦੇ ਉਮੀਦਵਾਰਾਂ ਦੇ ਹੱਕ ਵਿੱਚ ਅੱਜ ਬਠਿੰਡਾ ‘ਚ ਰੋਡ ਸ਼ੋਅ ਕੀਤਾ। ਇਸ ਦੌਰਾਨ ਵੱਡੀ ਗਿਣਤੀ ਲੋਕਾਂ ਨੇ ਇਸ ਰੋਡ ਸ਼ੋਅ ਵਿੱਚ ਸ਼ਮੂਲੀਅਤ ਕੀਤੀ ਅਤੇ ਵੋਟਰਾਂ ਨੇ ਭਰਵਾਂ ਹੁੰਗਾਰਾ ਦਿੱਤਾ। ਜ਼ਿਕਰਯੋਗ ਹੈ ਕਿ ਰਾਘਵ ਚੱਢਾ ਨਗਰ ਨਿਗਮ ਦੀਆਂ ਚੋਣਾਂ ਲਈ ‘ਆਪ’ ਦੇ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਲਈ ਬਠਿੰਡਾ ਪਹੁੰਚੇ ਸਨ। ਚੱਢਾ ਨੇ ਕਿਹਾ ਕਿ ਬਾਦਲਾਂ ਨੇ ਹਮੇਸ਼ਾ ਹੀ ਪੰਜਾਬ ਦੇ ਲੋਕਾਂ ਦੀ ਪਿੱਠ ਵਿੱਚ ਛੁਰਾ ਮਾਰਿਆ ਹੈ ਅਤੇ ਪੰਜਾਬ ਦੀ ਸੰਪਤੀ ਨੂੰ ਲੁੱਟ ਕੇ ਆਪਣੀਆਂ ਤਿੰਜੋਰੀਆਂ ਭਰੀਆਂ ਹਨ।

RELATED ARTICLES
POPULAR POSTS