-5 C
Toronto
Wednesday, December 3, 2025
spot_img
Homeਪੰਜਾਬਨਗਰ ਨਿਗਮ ਚੋਣਾਂ ਨੂੰ ਲੈ ਕੇ ਭਾਜਪਾ ਆਗੂਆਂ ਨੇ ਰਾਜਪਾਲ ਨੂੰ ਦਿੱਤਾ...

ਨਗਰ ਨਿਗਮ ਚੋਣਾਂ ਨੂੰ ਲੈ ਕੇ ਭਾਜਪਾ ਆਗੂਆਂ ਨੇ ਰਾਜਪਾਲ ਨੂੰ ਦਿੱਤਾ ਮੰਗ ਪੱਤਰ

ਕਿਹਾ, ਪੰਜਾਬ ‘ਚ ਨਿਰਪੱਖ ਚੋਣਾਂ ਲਈ ਲੱਗੇ ਪੈਰਾ ਮਿਲਟਰੀ ਫੋਰਸ
ਚੰਡੀਗੜ੍ਹ, ਬਿਊਰੋ ਨਿਊਜ਼
ਪੰਜਾਬ ਵਿਚ ਨਗਰ ਨਿਗਮ ਚੋਣਾਂ ਵਿਚ ਹੋ ਰਹੀ ਹਿੰਸਾ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ, ਆਮ ਆਦਮੀ ਪਾਰਟੀ ਤੋਂ ਬਾਅਦ ਹੁਣ ਭਾਰਤੀ ਜਨਤਾ ਪਾਰਟੀ ਨੇ ਵੀ ਸੂਬੇ ਵਿਚ ਪੈਰਾ ਮਿਲਟਰੀ ਫੋਰਸ ਲਗਾ ਕੇ ਚੋਣਾਂ ਕਰਾਉਣ ਦੀ ਮੰਗ ਕੀਤੀ ਹੈ। ਇਸ ਸਬੰਧ ਵਿਚ ਭਾਜਪਾ ਦੇ ਸੀਨੀਅਰ ਆਗੂ ਦਿਨੇਸ਼ ਕੁਮਾਰ ਨੇ ਪੰਜਾਬ ਦੇ ਰਾਜਪਾਲ ਵੀਪੀ ਸਿੰਘ ਬਦਨੌਰ ਨੂੰ ਮੰਗ ਪੱਤਰ ਸੌਂਪਿਆ। ਮੰਗ ਪੱਤਰ ਵਿਚ ਕਿਹਾ ਗਿਆ ਕਿ ਨਿਗਮ ਚੋਣਾਂ ਨੂੰ ਲੈ ਕੇ ਭਾਜਪਾ ਆਗੂਆਂ ‘ਤੇ ਜੋ ਹਮਲੇ ਹੋ ਰਹੇ ਹਨ, ਉਸ ਨੂੰ ਦੇਖਦਿਆਂ ਸੂਬਾ ਚੋਣ ਕਮਿਸ਼ਨ ਅਤੇ ਪੁਲਿਸ ਨੂੰ ਹਦਾਇਤਾਂ ਦਿੱਤੀਆਂ ਜਾਣ ਕਿ ਉਹ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ। ਦਿਨੇਸ਼ ਕੁਮਾਰ ਅਤੇ ਐਨ ਕੇ ਵਰਮਾ ਨੇ ਰਾਜਪਾਲ ਨੂੰ ਮੰਗ ਪੱਤਰ ਸੌਂਪਣ ਤੋਂ ਬਾਅਦ ਕਿਹਾ ਕਿ ਸੂਬੇ ਵਿਚ ਕਿਤੇ ਵੀ ਨਿਰਪੱਖ ਚੋਣਾਂ ਹੁੰਦੀਆਂ ਦਿਖਾਈ ਨਹੀਂ ਦੇ ਰਹੀਆਂ। ਕਾਂਗਰਸ ਨੇ ਸਾਰੀਆਂ ਨਗਰ ਨਿਗਮਾਂ ‘ਤੇ ਕਬਜ਼ਾ ਕਰਨ ਦੀ ਨੀਅਤ ਨਾਲ ਵਿਰੋਧੀ ਪਾਰਟੀਆਂ ਦੇ ਉਮੀਦਵਾਰਾਂ ਨੂੰ ਨਾਮਜ਼ਦਗੀਆਂ ਤਕ ਦਾਖਲ ਨਹੀਂ ਕਰਨ ਦਿੱਤੀਆਂ।

RELATED ARTICLES
POPULAR POSTS