ਦੋ ਅਕਾਲੀ ਸਮਰਥਕਾਂ ਦੀ ਮੌਤ
ਮੋਗਾ, ਬਿਊਰੋ ਨਿਊਜ਼
ਪੰਜਾਬ ਵਿਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਮਾਹੌਲ ਪੂਰੀ ਤਰ੍ਹਾਂ ਗਰਮਾਇਆ ਹੋਇਆ ਹੈ। ਮੋਗਾ ਦੇ ਵਾਰਡ ਨੰਬਰ 9 ਵਿਚ ਲੰਘੀ ਰਾਤ ਕਾਂਗਰਸੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਵਿਚ ਖੂਨੀ ਝੜਪ ਹੋ ਗਈ। ਆਰੋਪ ਹੈ ਕਿ ਕਾਂਗਰਸੀ ਉਮੀਦਵਾਰ ਦੇ ਪਤੀ ਅਤੇ ਪੁੱਤਰ ਨੇ ਅਕਾਲੀ ਸਮਰਥਕਾਂ ‘ਤੇ ਗੱਡੀ ਚੜ੍ਹਾ ਦਿੱਤੀ, ਜਿਸ ਕਰਕੇ ਦੋ ਅਕਾਲੀ ਸਮਰਥਕ ਵਿਅਕਤੀਆਂ ਬੱਬੂ ਸਿੰਘ ਅਤੇ ਜਗਦੀਪ ਸਿੰਘ ਦੀ ਮੌਤ ਹੋ ਗਈ। ਪੁਲਿਸ ਨੇ ਕਾਂਗਰਸੀ ਉਮੀਦਵਾਰ ਦੇ ਪਤੀ ਸਾਬਕਾ ਕੌਂਸਲਰ ਨਰਿੰਦਰਪਾਲ ਸਿੰਘ ਸਿੱਧੂ ਸਮੇਤ ਕੁਝ ਅਣਪਛਾਤੇ ਮੁਲਜਮਾਂ ਖਿਲਾਫ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜ਼ਿਕਰਯੋਗ ਹੈ ਕਿ ਪੰਜਾਬ ਵਿਚ 14 ਫਰਵਰੀ ਨੂੰ ਨਗਰ ਨਿਗਮ ਦੀਆਂ ਚੋਣਾਂ ਹੋਣੀਆਂ ਹਨ, ਜਿਸ ਨੂੰ ਲੈ ਕੇ ਪੰਜਾਬ ਵਿਚ ਸਿਆਸੀ ਪਾਰਟੀਆਂ ਇਕ ਦੂਜੇ ‘ਤੇ ਦੂਸ਼ਣਬਾਜ਼ੀ ਵੀ ਕਰ ਰਹੀਆਂ ਹਨ।
Check Also
ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ
ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …