ਜੇ ਕਾਂਗਰਸ ਸੱਤਾ ‘ਚ ਆਈ ਤਾਂ ਖੇਤੀ ਕਾਨੂੰਨ ਕਰ ਦਿਆਂਗੇ ਰੱਦ
ਲਖਨਊ, ਬਿਊਰੋ ਨਿਊਜ਼
ਨਵੇਂ ਖੇਤੀ ਕਾਨੂੰਨਾਂ ਦੇ ਮਾਮਲੇ ‘ਤੇ ਕੇਂਦਰ ਉਪਰ ਸਿਆਸੀ ਹਮਲਾ ਕਰਦਿਆਂ ਕਾਂਗਰਸ ਆਗੂ ਪ੍ਰਿਯੰਕਾ ਗਾਂਧੀ ਵਾਡਰਾ ਨੇ ਪੱਛਮੀ ਉੱਤਰ ਪ੍ਰਦੇਸ਼ ਵਿਚ ਰੈਲੀ ਵਿਚ ਕਿਹਾ ਕਿ ਜੇ ਉਨ੍ਹਾਂ ਦੀ ਪਾਰਟੀ ਸੱਤਾ ਵਿਚ ਆਉਂਦੀ ਹੈ ਤਾਂ ਉਹ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰੇਗੀ। ਸਹਾਰਨਪੁਰ ਵਿੱਚ ਪਾਰਟੀ ਵੱਲੋਂ ਕੀਤੀ ਕਿਸਾਨ ਪੰਚਾਇਤ ਵਿੱਚ ਕਾਂਗਰਸ ਦੀ ਜਨਰਲ ਸਕੱਤਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਹੋਰ ਭਾਜਪਾ ਨੇਤਾਵਾਂ ‘ਤੇ ਕਾਨੂੰਨ ਦਾ ਵਿਰੋਧ ਕਰ ਰਹੇ ਕਿਸਾਨਾਂ ਦਾ ਅਪਮਾਨ ਕਰਨ ਦਾ ਇਲਜ਼ਾਮ ਲਗਾਇਆ। ਉਨ੍ਹਾਂ ਨੇ ਕਿਹਾ ਕਿ ਤਿੰਨੋਂ ਖੇਤੀ ਕਾਨੂੰਨ ਸ਼ੈਤਾਨੀ ਹਨ। ਜੇ ਕਾਂਗਰਸ ਸੱਤਾ ਵਿੱਚ ਆਉਂਦੀ ਹੈ ਤਾਂ ਉਹ ਇਨ੍ਹਾਂ ਕਾਨੂੰਨਾਂ ਨੂੰ ਖ਼ਤਮ ਕਰ ਦੇਵੇਗੀ। ਉਨ੍ਹਾਂ ਕਿਹਾ ਕਿ ਪਾਰਟੀ ਉਦੋਂ ਤੱਕ ਲੜਦੀ ਰਹੇਗੀ ਜਦੋਂ ਤੱਕ ਕਾਨੂੰਨਾਂ ਨੂੰ ਖਤਮ ਨਹੀਂ ਕੀਤਾ ਜਾਂਦਾ।
Check Also
ਭਗਦੜ ਮਚਣ ਤੋਂ ਬਾਅਦ ਵੀ ਨਵੀਂ ਦਿੱਲੀ ਰੇਲਵੇ ਸਟੇਸ਼ਨ ’ਤੇ ਭੀੜ ਵਧੀ
ਬੀਤੀ ਰਾਤ 18 ਲੋਕਾਂ ਦੀ ਹੋਈ ਸੀ ਮੌਤ; ਪੁਲੀਸ ਨੇ ਲੋਕਾਂ ਤੋਂ ਪੁੱਛਗਿੱਛ ਕੀਤੀ ਨਵੀਂ …